ਪੰਜਾਬੀ
ਜੀਸੀਜੀ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਦਾ ਆਯੋਜਨ
Published
2 years agoon

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਆਪਣੇ ਵਿਦਿਆਰਥੀਆਂ ਦੇ ਸੰਪਰਕ ਵਿੱਚ ਰਹਿਣ ਦੀ ਇੱਕ ਪੁਰਾਣੀ ਪਰੰਪਰਾ ਹੈ, ਪਿਛਲੇ ਸਾਲਾਂ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ, ਕਾਲਜ ਦੇ ਆਡੀਟੋਰੀਅਮ ਵਿੱਚ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਅਤੇ ਓਲਡ ਸਟੂਡੈਂਟ ਐਸੋਸੀਏਸ਼ਨ ਦੀ ਪ੍ਰਧਾਨ ਸ੍ਰੀਮਤੀ ਸੁਮਨ ਲਤਾ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਸਮਾਗਮ ਦੌਰਾਨ ਕਾਲਜ ਵੱਲੋਂ ਉੱਘੇ ਪੁਰਾਣੇ ਵਿਦਿਆਰਥੀਆਂ ਅਤੇ ਸੇਵਾਮੁਕਤ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸਬੰਧਤ ਖੇਤਰਾਂ ਵਿੱਚ ਪ੍ਰਾਪਤੀਆਂ ਅਤੇ ਸਮਾਜ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ: ਮੇਜਰ ਸਿੰਘ ਸੋਹੀ, ਸ੍ਰੀਮਤੀ ਗੁਨੀਤ ਅਰੋੜਾ ਸੀ.ਜੇ.ਐਮ., ਯਮੁਨਾਨਗਰ, ਐਡਵੋਕੇਟ ਦੀਪਤੀ ਸਲੂਜਾ, ਅਨੀਤਾ ਮਲਹੋਤਰਾ ਨੂੰ ਸਨਮਾਨਿਤ ਕੀਤਾ ਗਿਆ। ਆਏ ਹੋਏ ਮਹਿਮਾਨਾਂ ਅਤੇ ਪੁਰਾਣੇ ਵਿਦਿਆਰਥੀਆਂ ਨੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ।
ਪੁਰਾਣੀਆਂ ਵਿਦਿਆਰਥਣਾਂ ਸ਼੍ਰੇਆ ਅਤੇ ਪ੍ਰੀਤੀ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸਰੋਤਿਆਂ ਦਾ ਮਨ ਮੋਹ ਲਿਆ। ਕਾਲਜ ਦੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੰਚ ਸੰਚਾਲਨ ਦੀ ਭੂਮਿਕਾ ਸ੍ਰੀਮਤੀ ਸਰਿਤਾ ਖੁਰਾਣਾ ਦੁਆਰਾ ਨਿਭਾਈ ਗਈ।
ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਜੀ ਨੇ ਇਹ ਦਿਨ ਮਨਾਉਣ ਦੀ ਮਹੱਤਤਾ ਬਾਰੇ ਦੱਸਦਿਆਂ ਆਖਿਆ ਕਾਲਜ ਦੇ ਸੇਵਾਮੁਕਤ ਅਧਿਆਪਕ ਅਤੇ ਪੁਰਾਣੇ ਵਿਦਿਆਰਥੀ ਮੌਜੂਦਾ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹਨ। ਉਹਨਾਂ ਨੇ ਸਾਬਕਾ ਵਿਦਿਆਰਥੀਆਂ ਨੂੰ ਉਹਨਾਂ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵਧਾਈ ਦਿੱਤੀ।
You may like
-
ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ
-
ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ ਗਿਆ ‘ਮੇਲਾ ਧੀਆਂ ਦਾ’
-
ਵਿਦਿਆਰਥਣਾਂ ਨੇ ਭਗਤ ਸਿੰਘ ਜੀ ਦੇ ਜੀਵਨ ਦੇ ਅਣਸੁਣੇ ਪਹਿਲੂਆਂ ਨੂੰ ਆਪਣੀ ਆਵਾਜ਼ ‘ਚ ਕੀਤਾ ਪੇਸ਼
-
ਸਰਕਾਰੀ ਕਾਲਜ ਲੜਕੀਆਂ ਦੀ ਮਾਪੇ ਅਧਿਆਪਕ ਸੰਸਥਾ ਦਾ ਕੀਤਾ ਗਠਨ
-
ਸਰਕਾਰੀ ਕਾਲਜ ਵਿਖੇ ਨਵੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਦਾ ਆਯੋਜਨ
-
ਸਰਕਾਰੀ ਕਾਲਜ ਲੜਕੀਆਂ ਵਿਖੇ ਸਾਇੰਸ ਅਤੇ ਕੰਪਿਊਟਰ ਵਿਭਾਗ ਵੱਲੋਂ ਕਰਵਾਈ ਫਰੈਸ਼ਰ ਪਾਰਟੀ