ਖੇਡਾਂ

ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਸਾਲਾਨਾ ਖੇਡ ਸਮਾਗਮ  ਦਾ ਆਯੋਜਨ

Published

on

ਲੁਧਿਆਣਾ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼, ਲੁਧਿਆਣਾ ਵਿਖੇ ਸਲਾਨਾ ਖੇਡ ਸਮਾਗਮ  ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸ. ਬਲਵਿੰਦਰ ਸਿੰਘ ਧਾਲੀਵਾਲ ਅਰਜਨ ਅਵਾਰਡ ਨਾਲ ਸਨਮਾਨਿਤ ਅਤੇ ਸ . ਤੇਜਾ ਸਿੰਘ ਧਾਲੀਵਾਲ, ਜਰਨਲ ਸਕੱਤਰ, ਪੰਜਾਬ ਬਾਸਕਟਬਾਲ ਐਸੋਸੀਏਸ਼ਨ) ਵਜੋਂ  ਹਾਜ਼ਰ ਹੋਏ।

ਕਾਲਜ ਦੇ ਵਿਹੜੇ ਪਹੁੰਚਣ ‘ਤੇ ਕਾਲਜ ਪ੍ਰਿੰਸੀਪਲ ਡਾ. ਮੁਕਤੀ ਗਿੱਲ, ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਮੈਡਮ ਕੁਸ਼ਲ ਢਿੱਲੋਂ ਸਮੇਤ ਸਮੂਹ ਸਟਾਫ ਤੇ ਵਿਦਿਆਰਥਣਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।   ਉਦਘਾਟਨੀ ਸਮਾਰੋਹ ਸਮੇਂ ਮੁਖ ਮਹਿਮਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਵਖ ਵਖ ਕਲਾਸਾਂ ਦੀਆਂ ਵਿਦਿਆਰਥਣਾਂ ਵਲੋਂ ਕੀਤੇ ਮਾਰਚ ਪਾਸਟ ਤੋਂ ਸਲਾਮੀ ਲਈ ।

ਮੁੱਖ ਮਹਿਮਾਨ ਵਲੋਂ  62ਵੇਂ  ਸਾਲਾਨਾ ਖੇਡ ਸਮਾਗਮ ਦੇ ਆਰੰਭ ਦੀ ਘੋਸ਼ਣਾ ਕੀਤੀ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ।  ਅਮਨ ਸ਼ਾਂਤੀ ਅਤੇ ਆਜ਼ਾਦੀ ਦੇ ਪ੍ਰਤੀਕ ਲਈ ਗੁਬਾਰੇ ਉਡਾ ਕੇ ਖੇਡ ਸਮਾਗਮ ਦਾ ਆਰੰਭ ਕੀਤਾ ਗਿਆ।

ਮੁੱਖ ਮਹਿਮਾਨ  ਨੇ ਆਪਣੇ ਸੰਬੋਧਨ ਵਿਚ ਵਿਦਿਆਰਥਣਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਸਿਹਤਮੰਦ ਰਹਿਣ ਲਈ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਖੇਡਾਂ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ।

ਵਿਦਿਆਰਥੀ ਖੇਡ ਕਲੱਬ ਦੀ ਪ੍ਰਧਾਨ ਸ਼ਬਨਮ ਨੇ ਸਮੂਹ ਖਿਡਾਰਨਾਂ ਵਲੋਂ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ। ਕਾਲਜ ਵਿਦਿਆਰਥੀ ਸਭਾ ਵਲੋਂ G-20 ਦੇ ਅੰਤਰਗਤ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਨੈਤਿਕ ਕਦਰਾਂ ਕੀਮਤਾਂ ਅਤੇ ਸਦਾਚਾਰਕ ਜਿੰਮੇਵਾਰੀ ਨੂੰ ਧਾਰਨ ਕਰਨ ਲਈ ਰੈਲੀ ਕੱਢੀ ਗਈ।

ਸਿੱਖ ਮਾਰਸ਼ਲ ਆਰਟ ਕਲਾ ਵਲੋਂ ਸਵੈ ਰੱਖਿਆ( ਸੈਲਫ ਡਿਫੈਂਸ ) ਦਾ ਪ੍ਰਦਰਸ਼ਨ ਕੀਤਾ ਗਿਆ। ਕਾਲਜ ਦੀਆਂ ਵਿਦਿਆਰਥਣਾਂ ਵਲੋਂ ਕਰਾਸ ਫਿੱਟਨੈਸ ਸ਼ੋਅ ਦੀ ਪੇਸ਼ਕਾਰੀ ਕੀਤੀ ਗਈ । ਇਸ ਤੋਂ ਬਾਅਦ ਮੁੱਖ ਮਹਿਮਾਨ  ਨੇ ਆਪਣੇ ਸੰਬੋਧਨ ਵਿਚ ਵਿਦਿਆਰਥਣਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਸਿਹਤਮੰਦ ਰਹਿਣ ਲਈ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਬਾਅਦ ਵੱਖ ਵੱਖ  ਖੇਡ ਮੁਕਾਬਲੇ ਕਰਵਾਏ ਗਏ ।ਇਨ੍ਹਾਂ  ਐਥਲੈਟਿਕਸ ਮੁਕਾਬਲਿਆਂ  ਅਤੇ ਮਨੋਰੰਜਨਮਈ ਖੇਡਾਂ ਵਿਚ ਵੀ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ।  ਕਾਲਜ ਪ੍ਰਿੰਸੀਪਲ ਡਾ . ਮੁਕਤੀ ਗਿੱਲ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ  ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਲਈ  ਅਹਿਮ ਰੋਲ ਅਦਾ ਕਰਦੀਆਂ ਹਨ।

Facebook Comments

Trending

Copyright © 2020 Ludhiana Live Media - All Rights Reserved.