ਪੰਜਾਬੀ

ਉਘੇ ਸਮਾਜ ਸੇਵੀ ਸੁੱਖੀ ਬਾਠ ਨਾਲ ਸੰਵਾਦ ਪ੍ਰੋਗਰਾਮ ਦਾ ਆਯੋਜਨ

Published

on

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਅਤੇ ਉਘੇ ਸਮਾਜ ਸੇਵੀ ਸੁੱਖੀ ਬਾਠ ਨਾਲ ਸੰਵਾਦ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੇ ਆਰੰਭ ਵਿੱਚ ਡਾ. ਸ. ਪ. ਸਿੰਘ ਨੇ ਸਭ ਨੂੰ ਰਸਮੀ ਤੌਰ ‘ਤੇ ਜੀ ਆਇਆ ਕਿਹਾ ਅਤੇ ਦੱਸਿਆ ਕਿ ਪੰਜਾਬ ਭਵਨ ਕੈਨੇਡਾ ਅਤੇ ਪਰਵਾਸੀ ਸਾਹਿਤ ਅਧਿਅਨ ਕੇਂਦਰ 2016 ਤੋਂ ਆਪਸ ਵਿਚ ਸਹਿਯੋਗੀ ਸੰਸਥਾਵਾਂ ਹਨ।

ਸੁੱਖੀ ਬਾਠ ਨੇ ਇਸ ਮੌਕੇ ‘ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਭਵਨ ਸਰੀ ਪਰਵਾਸੀ ਸਾਹਿਤ ਅਧਿਅਨ ਕੇਂਦਰ ਨਾਲ ਜੁੜ ਕੇ ਮਾਣ ਮਹਿਸੂਸ ਕਰਦਾ ਹੈ। ਦੋਵੇਂ ਸੰਸਥਾਵਾਂ ਪੁਰ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਭਾਸ਼ਾ ਅਤੇ ਸਾਹਿਤ ਦੇ ਨਿਰੰਤਰ ਪ੍ਰਸਾਰ ਲਈ ਕਾਰਜਸ਼ੀਲ ਰਹਣਗੀਆ। ਉਨ੍ਹਾਂ ਨੇ ਇਸ ਮੌਕੇ ਪੰਜਾਬ ਭਵਨ ਦੀਆਂ ਭਵਿੱਖ ਦੀਆਂ ਸਰਗਰਮੀਆਂ ਵੀ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ।

Facebook Comments

Trending

Copyright © 2020 Ludhiana Live Media - All Rights Reserved.