Connect with us

ਪੰਜਾਬੀ

ਆਰੀਆ ਕਾਲਜ ਵਿਖੇ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ ਦਾ ਆਯੋਜਨ

Published

on

Organized heritage quiz competition at Arya College

ਆਰੀਆ ਕਾਲਜ, ਲੁਧਿਆਣਾ ਵਿਖੇ ਪੰਜਾਬੀ ਵਿਭਾਗ ਵੱਲੋਂ ਅਲੋਪ ਹੋ ਰਿਹਾ ਪੰਜਾਬੀ ਵਿਰਸਾ ਵਿਸ਼ੇ ਨਾਲ ਸੰਬੰਧਿਤ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਅਜੋਕੀ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਸੰਬੰਧਿਤ ਘਰੇਲੂ ਵਸਤਾਂ, ਪਹਿਰਾਵੇ, ਗਹਿਣਿਆਂ ਆਦਿ ਤੋਂ ਜਾਣੂ ਕਰਵਾਉਣਾ ਸੀ। ਪ੍ਰਿੰਸੀਪਲ ਡਾ. ਸੂਕਸ਼ਮ  ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨਾ ਅਜੋਕੇ ਸਮੇਂ ਦੀ ਲੋੜ ਹੈ ਕਿਉਂਕਿ ਵਿਰਸੇ ਨਾਲੋਂ ਟੁੱਟਣਾ ਆਪਣੇ ਮੂਲ ਨਾਲੋਂ ਟੁੱਟਣਾ ਹੈ।

ਪ੍ਰਸ਼ਨੋਤਰੀ ਮੁਕਾਬਲੇ ਵਿੱਚ 6 ਟੀਮਾਂ ਬਣਾਈਆਂ ਗਈਆਂ ਜਿੰਨਾਂ ਵਿੱਚ 18 ਵਿਦਿਆਰਥੀਆਂ ਨੇ ਭਾਗ ਲਿਆ । ਵਿਦਿਆਰਥੀਆਂ ਨੇ ਆਪਣੀ ਸੂਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਹੋਂਸਲਾ ਅਫਜ਼ਾਈ ਕੀਤੀ ਗਈ। ਸਮੁੱਚੀ ਗਤੀਵਿਧੀ ਦਾ ਸੰਚਾਲਨ ਪੰਜਾਬੀ ਵਿਭਾਗ ਵਲੋਂ ਡਾ. ਪੱਲਵੀ ਜੋਸ਼ੀ ਅਤੇ ਸ਼੍ਰੀਮਤੀ ਪ੍ਰੀਤੀ ਥਾਪਰ ਵਲੋਂ ਕੀਤਾ ਗਿਆ।

Facebook Comments

Trending