ਪੰਜਾਬ ਨਿਊਜ਼

ਪੁਰਾਣੇ ਵਿਦਿਆਰਥੀਆਂ ਦੀ ਕਰਵਾਈ ਮਿਲਣੀ

Published

on

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਬੇਸਿਕ ਸਾਇੰਸਜ਼ ਅਤੇ ਹਿਊਮੈਨਟੀਜ਼ ਕਾਲਜ ਵਲੋਂ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ ਗਈ। ਇਸ ਮੌਕੇ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੀ.ਏ.ਯੂ ਨੇ ਮੁੱਖ ਮਹਿਮਾਨ ਵਜੋੋਂ ਸ਼ਾਮਲ ਹੁੰਦਿਆਂ ਦੇਸ਼ਾਂ-ਵਿਦੇਸ਼ਾਂ ਵਿਚ ਵਸਦੇ ਪੁਰਾਣੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੀਆਂ ਵਿਤੀ, ਅਕਾਦਮਿਕ ਅਤੇ ਹੋਰ ਗਤੀਵਿਧੀਆਂ ਵਿਚ ਹਮੇਸ਼ਾਂ ਮਿਲਦੇ ਸਹਿਯੋਗ ਦਾ ਧੰਨਵਾਦ ਕੀਤਾ।

ਯੂਨੀਵਰਸਿਟੀ ਵਿਚੋਂ ਸਿੱਖਿਆ ਹਾਸਲ ਕਰਕੇ ਦੇਸ਼-ਵਿਦੇਸ਼ ਵਿਚ ਉੱਚੇ ਅਹੁਦਿਆਂ ਤੇ ਤਾਇਨਾਤ ਹੋ ਕੇ ਪੀ.ਏ.ਯੂ. ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਤੇ ਫਖ਼ਰ ਮਹਿਸੂਸ ਕਰਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਪਣੇ ਮਜ਼ਬੂਤ ਅੰਤਰ-ਰਾਸ਼ਟਰੀ ਸੰਬੰਧਾਂ ਰਾਹੀ ਵਿਸ਼ਵ-ਪੱਧਰ ਤੇ ਆਪਣੀ ਵਿਸ਼ੇਸ਼ ਪਛਾਣ ਕਾਇਮ ਕਰ ਰਹੀ ਹੈ।

ਉਨ੍ਹਾਂ ਨੇ ਯੂਨੀਵਰਸਿਟੀ ਦੇ ਬਾਟਨੀ ਵਿਭਾਗ ਦੇ ਪੁਰਾਣੇ ਵਿਦਿਆਰਥੀ ਡਾ. ਦੀਪ ਸੈਨੀ ਦੀ ‘ਮੈਕ ਗਿੱਲ ਯੂਨੀਵਰਸਿਟੀ’ ਦੇ ਵਾਈਸ ਚਾਂਸਲਰ ਵਜੋਂ; ਅਰਥ ਸ਼ਾਸਤਰ ਅਤੇ ਸਮਾਜ ਵਿਗਿਆਨ ਵਿਭਾਗ ਦੇ ਅਧਿਆਪਕ ਡਾ. ਸੁਖਪਾਲ ਸਿੰਘ ਦੀ ਚੇਅਰਮੈਨ, ਪੰਜਾਬ ਰਾਜ ਫਾਰਮਰਜ਼ ਅਤੇ ਫਾਰਮ ਵਰਕਰਜ਼ ਕਮਿਸ਼ਨ ਵਜੋਂ; ਸਕੂਲ ਆਫ਼ ਬਿਜ਼ਨੈਸ ਸੱਟਡੀਜ਼ ਦੇ ਡਾ. ਪ੍ਰਤਿਭਾ ਗੋਇਲ ਦੀ ਡਾ. ਰਾਮ ਮਨੋਹਰ ਲੋਹੀਆ ਅਵਧ ਯੂਨੀਵਰਸਿਟੀ, ਅਯੂਧਿਆ ਦੇ ਵਾਇਸ ਚਾਂਸਲਰ ਵਜੋਂ ਅਤੇ ਜੈਨੇਟਿਕਸ ਵਿਭਾਗ ਦੇ ਡਾ. ਡੇੇਜ਼ੀ ਬਸੰਧਰਾਇ ਦੀ ਹਿਮਾਚਲ ਪ੍ਰਦੇਸ਼ ਕ੍ਰਿਸ਼ੀ ਵਿਸ਼ਵਵਿਦਿਆਲਯ ਵਿਖੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਜੋਂ ਨਿਯੁਕਤੀ ਤੇ ਵਧਾਈ ਦਿੱਤੀ।

ਇਸ ਮੌਕੇ ਵੱਖੋ ਵੱਖ ਖੇਤਰਾਂ ਵਿਚ ਵਿਸ਼ੇਸ਼ ਮੱਲਾਂ ਮਾਰਣ ਵਾਲੇ ਪੁਰਾਣੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਬੇਸਿਕ ਸਾਇੰਸਜ਼ ਕਾਲਜ ਵਿਚ ਕ੍ਰਮਵਾਰ ਆਪਣੇ ਪੰਜਾਹ ਅਤੇ ਪੱਚੀ ਵਰ੍ਹੇ ਪੂਰੇ ਕਰਨ ਵਾਲੇ ਐਲੂਮਨੀ ਨੂੰ ਕ੍ਰਮਵਾਰ ਗੋਲਡਨ ਅਤੇ ਸਿਲਵਰ ਸਟਾਰ ਪ੍ਰਦਾਨ ਕੀਤੇ ਗਏ। ਪਿਛਲੇ ਦੋ ਸਾਲਾਂ ਦੌਰਾਨ ਸੇਵਾ ਮੁਕਤ ਹੋਣ ਵਾਲੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ। ਇਸ ਮੌਕੇ ਡਾ. ਸ਼ੰਮੀ ਕਪੂਰ ਨੇ ਸਵਾਗਤੀ ਸ਼ਬਦ ਕਹੇ ਅਤੇ ਕਾਲਜ ਦੀ ਐਲੂਮਨੀ ਰਿਪੋਰਟ ਪੇਸ਼ ਕੀਤੀ।

Facebook Comments

Trending

Copyright © 2020 Ludhiana Live Media - All Rights Reserved.