Connect with us

ਪੰਜਾਬੀ

ਸੈਕਰਡ ਸੋਲ ਕਾਨਵੈਂਟ ਸਕੂਲ ਵਿੱਚ ਸਮਰ ਕੈਂਪ ਦਾ ਆਯੋਜਨ

Published

on

Organized Summer Camp at Sacred Soul Convent School

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿੱਚ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਆਰਟ ਐਂਡ ਕਰਾਫਟ, ਕੁਕਿੰਗ ਵਿਦਾਊਟ ਫਾਇਰ, ਯੋਗਾ ਮੈਡੀਟੇਸ਼ਨ, ਡਾਂਸ, ਸੰਗੀਤ ਕਾਰਜ ਦੇ ਨਾਲ-ਨਾਲ ਵੱਖ-ਵੱਖ ਪ੍ਰਕਾਰ ਦੀਆਂ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਵਿਦਿਆਰਥੀਆਂ ਨੇ ਉਸ ਦਾ ਅਨੰਦ ਲੈਂਦੇ ਹੋਏ ਬਹੁਤ ਕੁਝ ਸਿੱਖਿਆ।

ਸਮਰ ਕੈਂਪ ਦੇ ਅੰਤਿਮ ਦਿਨ ਕਿਡਜ਼ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਪ੍ਰਕਾਰ ਦੇ ਸਟਾਲ ਲਗਾਏ ਗਏ। ਜਿਸ ਨੇ ਵਿਦਿਆਰਥੀਆਂ ਦੀ ਖੁਸ਼ੀ ਨੂੰ ਹੋਰ ਵੀ ਦੁੱਗਣਾ ਕਰ ਦਿੱਤਾ। ਸਕੂਲ ਦੇ ਮੁੱਖ ਅਧਿਆਪਕ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਵਿਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ। ਬੱਚਿਆਂ ਦੇ ਮਾਪਿਆਂ ਵੱਲੋਂ ਵੀ ਇਸ ਕੈਂਪ ਨੂੰ ਸਲਾਹਿਆ ਗਿਆ।

Facebook Comments

Trending