Connect with us

ਪੰਜਾਬੀ

ਸਰਕਾਰੀ ਕਾਲਜ ਲੜਕੀਆਂ , ਲੁਧਿਆਣਾ ਵੱਲੋਂ ਵਰਮੀ ਕੰਪੋਸਟਿੰਗ ‘ਤੇ ਵਰਕਸ਼ਾਪ ਦਾ ਆਯੋਜਨ

Published

on

Organized workshop on Vermi Composting by Government College Girls, Ludhiana

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵੱਲੋਂ ਵਰਮੀ ਕੰਪੋਸਟਿੰਗ ਸਬੰਧੀ ਵਰਕਸ਼ਾਪ ਲਗਾਈ ਗਈ | ਰਿਸੋਰਸ ਪਰਸਨ ਸ੍ਰੀ ਐਸ.ਐਸ ਹੁੰਦਲ ਦਾ ਜ਼ੂਆਲੋਜੀ ਵਿਭਾਗ ਦੇ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਰੋਜ਼ਾਨਾ ਜੀਵਨ ਵਿੱਚ ਖਾਦ ਦੀ ਵਰਤੋਂ ਸਬੰਧੀ ਵਿਚਾਰ ਪੇਸ਼ ਕੀਤੇ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਕਾਲਜ ਦੇ ਵਰਮੀ ਕੰਪੋਸਟਿੰਗ ਯੂਨਿਟ ਬਾਰੇ ਵਿਹਾਰਕ ਪ੍ਰਦਰਸ਼ਨ ਵੀ ਕੀਤਾ ਗਿਆ।

ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸਿਹਤਮੰਦ ਅਤੇ ਹਰਿਆ ਭਰਿਆ ਰੱਖਣ ਦਾ ਸੰਦੇਸ਼ ਵੀ ਦਿੱਤਾ। ਸਵੱਛ ਵਾਤਾਵਰਣ ਸੋਸਾਇਟੀ ਦੇ ਸਮਾਪਤੀ ਸਮਾਰੋਹ ਵਿੱਚ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।

Facebook Comments

Trending