Connect with us

ਪੰਜਾਬੀ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ

Published

on

Organizing a bicycle rally dedicated to the 115th birth anniversary of Shaheed-e-Azam Bhagat Singh

ਲੁਧਿਆਣਾ : ਸ਼ਹੀਦ ਭਗਤ ਸਿੰਘ ਸਟੱਡੀ ਸੈਂਟਰ ਅਤੇ ਐਨ.ਐਸ.ਐਸ. ਦੀ ਸਾਂਝੀ ਅਗਵਾਈ ਹੇਠ ਆਰੀਆ ਕਾਲਜ ਦੇ ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ.ਸੁਖਸ਼ਮ ਆਹਲੂਵਾਲੀਆ ਨੇ ਸਵਾਗਤੀ ਸ਼ਬਦਾਂ ਨਾਲ ਕੀਤੀ। ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜ ਸ਼੍ਰੀ ਅਸ਼ੋਕ ਥਾਪਰ ਮੁੱਖ ਮਹਿਮਾਨ ਵਜੋਂ ਪੁੱਜੇ।

ਉਨ੍ਹਾਂ ਰੈਲੀ ਵਿੱਚ ਹਾਜ਼ਰ ਸਮੂਹ ਵਿਦਿਆਰਥੀਆਂ ਨੂੰ ਸ਼ਹੀਦਾਂ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਤਿਆਗ ਕਰਕੇ ਸ਼ਹੀਦ ਭਗਤ ਸਿੰਘ ਦੀ ਸ਼ਖ਼ਸੀਅਤ ਤੋਂ ਪ੍ਰੇਰਿਤ ਹੋ ਕੇ ਆਪਣਾ ਟੀਚਾ ਮਿੱਥਣਾ ਚਾਹੀਦਾ ਹੈ ਤਾਂ ਜੋ ਉਹ ਸਮਾਜ ਦੇ ਦੇਸ਼ ਅਤੇ ਸੰਸਾਰ ਦੀ ਭਲਾਈ ਹੋਵੇ ਇਸ ਤੋਂ ਬਾਅਦ ਉਨ੍ਹਾਂ ਦੇਸ਼ ਭਗਤੀ ਦੇ ਨਾਅਰੇ ਲਗਾ ਕੇ ਸਾਈਕਲ ਰੈਲੀ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ’ਤੇ ਆਧਾਰਿਤ ਸੈਮੀਨਾਰ ਕਰਵਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਗੌਰਵਮਈ ਚਰਿੱਤਰ ’ਤੇ ਨਾਟਕ ਪੇਸ਼ ਕੀਤਾ ਗਿਆ।

Facebook Comments

Trending