ਪੰਜਾਬ ਨਿਊਜ਼

ਨੈਸ਼ਨਲ ਲੋਕ ਅਦਾਲਤ ਵਿੱਚ 37470 ਰੱਖੇ ਕੇਸਾਂ ਵਿੱਚੋਂ 12653 ਕੇਸਾਂ ਦਾ ਕੀਤਾ ਨਿਪਟਰਾ

Published

on

ਲੁਧਿਆਣਾ : ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ – ਕਮ -ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਦੀ ਪ੍ਰਧਾਨਗੀ ਅਤੇ ਸ਼੍ਰੀ ਰਮਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਦੀ ਦੇਖ ਰੇਖ ਹੇਠ ਜਿਲ੍ਹਾ ਕਚਹਿਰੀ, ਲੁਧਿਆਣਾ ਅਤੇ ਉਪ ਮੰਡਲ ਪੱਧਰ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ  ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਲੰਬਿਤ ਕੇਸ ਅਤੇ ਪ੍ਰੀ – ਲੀਟੀਗੇਟਿਵ ਕੇਸ (ਅਜਿਹੇ  ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਵੱਖ- ਵੱਖ ਕੇਸ ਸ਼ਾਮਲ ਸਨ ਆਦਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 28 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 08 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ।
 ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 37470 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 12653 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 1,67,06,51, 549 /- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
 ਇਸ ਮੌਕੇ ਸ਼੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨਜ਼ਖ਼ਕਮਖ਼ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੀ ਮਹੱਤਤਾ ਬਾਰੇ ਦੱਸਦੇ ਹੋਏ ੳਨ੍ਹਾਂ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ  ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ।

Facebook Comments

Trending

Copyright © 2020 Ludhiana Live Media - All Rights Reserved.