ਪੰਜਾਬੀ

ਐਮ. ਕਾਮ. ਦੇ ਨਤੀਜੇ ‘ਚ ਰਾਮਗੜ੍ਹੀਆ ਕਾਲਜ ਦੀਆਂ ਲੜਕੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਕਾਮ. ਪਹਿਲੇ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ ਵਿਚ ਰਾਮਗੜ੍ਹੀਆ ਕੰਨਿਆ ਕਾਲਜ ਦੀਆਂ ਲੜਕੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਕਾਲਜ ਦੀ ਤਾਰਾ ਕੁਮਾਰੀ ਨੇ 94.43 ਫ਼ੀਸਦੀ ਅੰਕ ਲੈ ਕੇ ਪਹਿਲਾ, ਰਵਨੀਤ ਕੌਰ ਨੇ 94 ਫ਼ੀਸਦੀ ਅੰਕ ਲੈ ਕੇ ਦੂਸਰਾ ਤੇ ਰਮਨਦੀਪ ਕੌਰ ਨੇ 90.2 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।

ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ.ਰਾਜੇਸ਼ਵਰਪਾਲ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਕਾਮਯਾਬੀ ‘ਤੇ ਉਨ੍ਹਾਂ ਨੂੰ ਮਾਣ ਹੈ ਅਤੇ ਇਸ ਲਈ ਉਹ ਜਿੱਥੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹਨ, ਉੱਥੇ ਉਹ ਵਿਭਾਗ ਦੀ ਮੁਖੀ ਡਾ.ਅਜੀਤ ਕੌਰ ਤੇ ਉਨ੍ਹਾਂ ਦੇ ਸਟਾਫ਼ ਦੀ ਮਿਹਨਤ ਦੀ ਵੀ ਸ਼ਲਾਘਾ ਕਰਦੇ ਹਨ। ਵਿਦਿਆਰਥਣਾਂ ਨੂੰ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਨੇ ਵੀ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਚੰਗੇ ਪ੍ਰਦਰਸ਼ਨ ਕਰਨ ਲਈ ਹੱਲਾਸ਼ੇਰੀ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.