ਲੁਧਿਆਣਾ : ਇਕ ਨੌਜਵਾਨ ਨੂੰ ਓਵਰ ਸਪੀਡ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ ਜ਼ਖਮੀ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਕੰਜੋਮ ਕੁਮਾਰ ਹੈ। ਸੂਚਨਾ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਮੁਲਜ਼ਮ ਅਵਿਨਵ ਗਿੱਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਨਗੇਂਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਕੰਜੋਮ ਕੁਮਾਰ ਨੂੰ ਆਪਣੇ ਕਮਰੇ ‘ਚ ਛੱਡਣ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਬਰੇਵਾਲ ਚੁੰਗੀ ਨੇੜੇ ਪਹੁੰਚਿਆ ਤਾਂ ਇੱਕ ਓਵਰ ਸਪੀਡ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਨੇ ਕਾਰ ਦਾ ਨੰਬਰ ਨੋਟ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਦੀ ਪਹਿਚਾਣ ਕਰ ਲਈ ਹੈ। ਉਸ ਦੀ ਭਾਲ ਜਾਰੀ ਹੈ