ਖੇਤੀਬਾੜੀ

ਪੀ.ਏ.ਯੂ. ਵਿੱਚ ਸ਼ਹਿਦ ਮੱਖੀ ਪਾਲਣ ਸੰਬੰਧੀ 21 ਰੋਜ਼ਾ ਸਰਦ ਰੁੱਤ ਸਕੂਲ ਆਰੰਭ ਹੋਇਆ

Published

on

ਲੁਧਿਆਣਾ : ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਵੱਲੋਂ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਮਾਲੀ ਸਹਾਇਤਾ ਨਾਲ ਲਗਾਏ ਜਾ ਰਹੇ 21 ਰੋਜ਼ਾ ਸਰਦ ਰੁੱਤ ਸਿਖਲਾਈ ਸਕੂਲ ਦਾ ਅੱਜ ਆਰੰਭ ਹੋਇਆ । ਇਸ ਸਿਖਲਾਈ ਸਕੂਲ ਦਾ ਸਿਰਲੇਖ ‘ਕਿਸਾਨਾਂ ਤੇ ਬੇਰੁਜ਼ਗਾਰ ਪੇਂਡੂ ਨੌਜਵਾਨਾਂ ਦੇ ਰੁਜ਼ਗਾਰ ਦੀ ਸੁਰੱਖਿਆ ਲਈ ਵਪਾਰਕ ਸ਼ਹਿਦ ਮੱਖੀ ਪਾਲਣ’ ਹੈ ।

ਆਨਲਾਈਨ ਕਰਾਏ ਗਏ ਆਰੰਭਕ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਹਿਦ ਮੱਖੀ ਪਾਲਣ ਸੰਬੰਧੀ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਪ੍ਰੋਜੈਕਟ ਨਿਰਦੇਸ਼ਕ ਅਤੇ ਜੋਧਪੁਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਸ਼ਾਮਿਲ ਹੋਏ ਜਦਕਿ ਪੀ.ਏ.ਯੂ. ਦੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਸੰਦੀਪ ਬੈਂਸ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ ।

ਆਪਣੇ ਆਰੰਭਕ ਭਾਸ਼ਣ ਵਿੱਚ ਡਾ. ਬਲਰਾਜ ਸਿੰਘ ਨੇ ਕਿਹਾ ਕਿ ਪੀ.ਏ.ਯੂ. ਨੇ ਹਰੀ ਕ੍ਰਾਂਤੀ ਦੀ ਆਮਦ ਲਈ ਮੋਢੀ ਸੰਸਥਾਂ ਦੀ ਭੂਮਿਕਾ ਨਿਭਾਈ ਹੈ । ਉਹਨਾਂ ਕਿਹਾ ਕਿ ਇਹ ਸੰਭਵ ਨਾ ਹੁੰਦਾ ਜੇਕਰ ਪੀ.ਏ.ਯੂ. ਮਾਹਿਰ ਕਿਸਾਨਾਂ ਨੂੰ ਹਰ ਖੇਤਰ ਦੀਆਂ ਨਵੀਨਤਮ ਤਕਨੀਕਾਂ ਤੋਂ ਜਾਣੂੰ ਕਰਵਾਉਣ ਦੀ ਪਹਿਲ ਨਾ ਕਰਦੇ । ਉਹਨਾਂ ਇਸ ਸਿਖਲਾਈ ਸਕੂਲ ਬਾਰੇ ਬੋਲਦਿਆਂ ਕਿਹਾ ਕਿ ਸ਼ਹਿਦ ਮੱਖੀ ਪਾਲਣ ਸੰਬੰਧੀ 21 ਦਿਨਾਂ ਵਿੱਚ 90 ਭਾਸ਼ਣ ਕਰਾਉਣ ਦੀ ਪ੍ਰਕਿਰਿਆ ਬੜੀ ਦੁਰਲੱਭ ਹੈ ।

ਵਧੀਕ ਨਿਰਦੇਸ਼ਕ ਖੋਜ ਡਾ. ਪੀ ਪੀ ਐੱਸ ਪੰਨੂ ਨੇ ਕਿਹਾ ਕਿ ਪੇਂਡੂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹਈਆ ਕਰਾਉਣੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਯੂਨੀਵਰਸਿਟੀ ਦਾ ਮੁੱਖ ਉਦੇਸ਼ ਹੈ । ਇਹ ਸਿਖਲਾਈ ਸਕੂਲ ਵੀ ਇਸ ਦਿਸ਼ਾ ਵਿੱਚ ਕਾਰਜ ਕਰੇਗਾ । ਕੀਟ ਵਿਗਿਆਨ ਵਿਭਾਗ ਦੇ ਸਾਬਕਾ ਮੁਖੀ ਅਤੇ ਕੋਰਸ ਦੇ ਨਿਰਦੇਸ਼ਕ ਡਾ. ਪ੍ਰਦੀਪ ਕੁਮਾਰ ਛੁਨੇਜਾ ਨੇ ਸਵਾਗਤੀ ਸ਼ਬਦ ਬੋੋਲਦਿਆਂ ਪੀ.ਏ.ਯੂ. ਵਿੱਚ ਸ਼ਹਿਦ ਮੱਖੀ ਪਾਲਣ ਸੰਬੰਧੀ ਕੀਤੇ ਜਾ ਰਹੇ ਖੋਜ ਕਾਰਜਾਂ ਅਤੇ ਪ੍ਰੋਜੈਕਟਾਂ ਦੀ ਦਿਸ਼ਾ ਬਾਰੇ ਜਾਣਕਾਰੀ ਦਿੱਤੀ ।

Facebook Comments

Trending

Copyright © 2020 Ludhiana Live Media - All Rights Reserved.