ਪੰਜਾਬੀ
ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਅਤੇ ਆਈ ਸੀ ਏ ਆਰ ਦੇ ਉੱਚ ਅਧਿਕਾਰੀ ਵਿਦਿਆਰਥੀਆਂ ਦੇ ਹੋਏ ਰੂਬਰੂ
Published
3 years agoon
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨੀਂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਆਈ ਸੀ ਏ ਆਰ ਦੇ ਸਾਬਕਾ ਵਧੀਕ ਨਿਰਦੇਸ਼ਕ ਜਨਰਲ ਡਾ. ਰਾਮਚੰਦ ਨਾਲ ਵਿਦਿਆਰਥੀਆਂ ਦੀ ਇੱਕ ਮਿਲਣੀ ਦਾ ਆਯੋਜਨ ਕੀਤਾ ਗਿਆ । ਇਸ ਵਿੱਚ 45 ਵਿਦਿਆਰਥੀ ਅਤੇ ਕਰਮਚਾਰੀ ਸ਼ਾਮਿਲ ਹੋਏ । ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਡਾ. ਰਾਮਚੰਦ ਨੇ ਪਸਾਰ ਸਿੱਖਿਆ ਵਿਭਾਗ ਨਾਲ ਜੁੜੀਆਂ ਉਹਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ।
ਉਹਨਾਂ ਕਿਹਾ ਕਿ 1957 ਵਿੱਚ ਹੋਂਦ ਵਿੱਚ ਆਉਣ ਤੋਂ ਬਾਅਦ ਇਹ ਵਿਭਾਗ ਲਗਾਤਾਰ ਪਸਾਰ ਗਤੀਵਿਧੀਆਂ ਨਾਲ ਜੁੜਿਆ ਹੋਇਆ ਹੈ । ਨਾਲ ਹੀ ਡਾ. ਰਾਮਚੰਦ ਨੇ ਪਸਾਰ ਵਿਗਿਆਨੀ ਵਜੋਂ ਆਪਣੇ 50 ਸਾਲਾਂ ਦੇ ਤਜਰਬੇ ਨੂੰ ਸਾਂਝਾ ਕੀਤਾ । ਇਸ ਦੌਰਾਨ ਉਹਨਾਂ ਆਪਣੇ ਅਕਾਦਮਿਕ ਅਤੇ ਪੇਸ਼ੇਵਰ ਜੀਵਨ ਦੇ ਵੱਖ-ਵੱਖ ਪਹਿਲੂਆਂ ਉੱਤੇ ਚਾਨਣਾ ਪਾਇਆ । ਉਹਨਾਂ ਨੇ ਆਪਣੇ ਨਜ਼ਰੀਏ ਅਤੇ ਜ਼ਿੰਦਗੀ ਪ੍ਰਤੀ ਸਾਰਥਕ ਰਵਈਏ ਦੀ ਝਲਕ ਵੀ ਪੇਸ਼ ਕੀਤੀ ।
ਉਹਨਾਂ ਵਿਦਿਆਰਥੀਆਂ ਨੂੰ ਸਰੀਰਕ, ਮਾਨਸਿਕ ਅਤੇ ਭਾਵੁਕ ਤਰੱਕੀ ਦੇ ਗੁਰ ਦੱਸੇ । ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਪਸਾਰ ਵਿਗਿਆਨੀ ਹੋਣ ਦੇ ਨੁਕਤੇ ਵੀ ਸਮਝਾਏ ।
ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਡਾ. ਰਾਮਚੰਦ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਦੀ ਸ਼ਖਸੀਅਤ ਦੇ ਵੱਖ-ਵੱਖ ਪਹਿਲੂਆਂ ਉੱਪਰ ਚਾਨਣਾ ਪਾਇਆ । ਉਹਨਾਂ ਡਾ. ਰਾਮਚੰਦ ਨੂੰ ਪੀ.ਏ.ਯੂ. ਸੋਵੀਨਰ ਵੀ ਭੇਂਟ ਕੀਤਾ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
