Connect with us

ਪੰਜਾਬੀ

ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਅਤੇ ਆਈ ਸੀ ਏ ਆਰ ਦੇ ਉੱਚ ਅਧਿਕਾਰੀ ਵਿਦਿਆਰਥੀਆਂ ਦੇ ਹੋਏ ਰੂਬਰੂ

Published

on

P.A.U. Alumni of ICAR and senior ICAR students meet

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨੀਂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਆਈ ਸੀ ਏ ਆਰ ਦੇ ਸਾਬਕਾ ਵਧੀਕ ਨਿਰਦੇਸ਼ਕ ਜਨਰਲ ਡਾ. ਰਾਮਚੰਦ ਨਾਲ ਵਿਦਿਆਰਥੀਆਂ ਦੀ ਇੱਕ ਮਿਲਣੀ ਦਾ ਆਯੋਜਨ ਕੀਤਾ ਗਿਆ । ਇਸ ਵਿੱਚ 45 ਵਿਦਿਆਰਥੀ ਅਤੇ ਕਰਮਚਾਰੀ ਸ਼ਾਮਿਲ ਹੋਏ । ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਡਾ. ਰਾਮਚੰਦ ਨੇ ਪਸਾਰ ਸਿੱਖਿਆ ਵਿਭਾਗ ਨਾਲ ਜੁੜੀਆਂ ਉਹਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ।

ਉਹਨਾਂ ਕਿਹਾ ਕਿ 1957 ਵਿੱਚ ਹੋਂਦ ਵਿੱਚ ਆਉਣ ਤੋਂ ਬਾਅਦ ਇਹ ਵਿਭਾਗ ਲਗਾਤਾਰ ਪਸਾਰ ਗਤੀਵਿਧੀਆਂ ਨਾਲ ਜੁੜਿਆ ਹੋਇਆ ਹੈ । ਨਾਲ ਹੀ ਡਾ. ਰਾਮਚੰਦ ਨੇ ਪਸਾਰ ਵਿਗਿਆਨੀ ਵਜੋਂ ਆਪਣੇ 50 ਸਾਲਾਂ ਦੇ ਤਜਰਬੇ ਨੂੰ ਸਾਂਝਾ ਕੀਤਾ । ਇਸ ਦੌਰਾਨ ਉਹਨਾਂ ਆਪਣੇ ਅਕਾਦਮਿਕ ਅਤੇ ਪੇਸ਼ੇਵਰ ਜੀਵਨ ਦੇ ਵੱਖ-ਵੱਖ ਪਹਿਲੂਆਂ ਉੱਤੇ ਚਾਨਣਾ ਪਾਇਆ । ਉਹਨਾਂ ਨੇ ਆਪਣੇ ਨਜ਼ਰੀਏ ਅਤੇ ਜ਼ਿੰਦਗੀ ਪ੍ਰਤੀ ਸਾਰਥਕ ਰਵਈਏ ਦੀ ਝਲਕ ਵੀ ਪੇਸ਼ ਕੀਤੀ ।

ਉਹਨਾਂ ਵਿਦਿਆਰਥੀਆਂ ਨੂੰ ਸਰੀਰਕ, ਮਾਨਸਿਕ ਅਤੇ ਭਾਵੁਕ ਤਰੱਕੀ ਦੇ ਗੁਰ ਦੱਸੇ । ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਪਸਾਰ ਵਿਗਿਆਨੀ ਹੋਣ ਦੇ ਨੁਕਤੇ ਵੀ ਸਮਝਾਏ ।
ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਡਾ. ਰਾਮਚੰਦ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਦੀ ਸ਼ਖਸੀਅਤ ਦੇ ਵੱਖ-ਵੱਖ ਪਹਿਲੂਆਂ ਉੱਪਰ ਚਾਨਣਾ ਪਾਇਆ । ਉਹਨਾਂ ਡਾ. ਰਾਮਚੰਦ ਨੂੰ ਪੀ.ਏ.ਯੂ. ਸੋਵੀਨਰ ਵੀ ਭੇਂਟ ਕੀਤਾ ।

Facebook Comments

Trending