ਪੰਜਾਬੀ

ਪੀ. ਏ. ਯੂ. ਨੇ ਪਛੜੀਆਂ ਸ਼੍ਰੇਣੀਆਂ ਲਈ ਲਗਾਇਆ ਸਿਖਲਾਈ ਕੈਂਪ

Published

on

ਲੁਧਿਆਣਾ : ਬੀਤੇ ਦਿਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਨੇ ਆਲ ਇੰਡਿਆ ਕਾਰਡੀਨੇਟਿਡ ਖੋਜ ਪ੍ਰੋਜੈਕਟ ਦੇ ਅਧੀਨ ਸਕਿਲ ਡਿਵੈਲਪਮੈਂਟ ਸੈਂਟਰ ਨਾਲ ਮਿਲਕੇ ਪਛੜੀਆਂ ਸ਼੍ਰੇਣੀਆਂ ਲਈ ਸਿਖਲਾਈ ਕੈਂਪ ਆਯੋਜਿਤ ਕਿਤਾ ਗਿਆ। ਜਿਸ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਲਾਲਦੀਵਾਲ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਤੋਂ 75 ਦੇ ਕਰੀਬ ਸਿਖਿਆਰਥੀਆਂ ਦੀ ਸ਼ਮੂਲੀਅਤ ਰਹੀ।

ਮਾਹਿਰ ਡਾ ਐਮ. ਐਸ. ਆਲਮ ਨੇ ਪਛੜੇ ਵਰਗਾਂ ਦੇ ਵੀਰਾਂ ਅਤੇ ਬੀਬੀਆਂ ਨੂੰ ਦਸਿਆ ਕਿ ਐਗਰੋ ਪ੍ਰੋਸੈਸਿੰਗ ਕੰਪਲੈਕਸਿਸ ਦੀ ਮਦਦ ਨਾਲ ਉਹ ਵਧੀਆ ਮਿਕਦਾਰ ਦੇ ਉਤਪਾਦ ਬਣਾ ਸਕਦੇ ਹਨ। ਉਹਨਾਂ ਨੇ ਇਹ ਵੀ ਦਸਿਆ ਕੇ ਆਮਦਨ ਦਾ ਸ੍ਰੋਤ ਘੱਟ ਹੋਣ ਦੇ ਬਾਵਜੂਦ ਇਹ ਲੋਕ ਮਿਲਕੇ ਘੱਟੋ-ਘੱਟ ਇੱਕ ਪ੍ਰੋਸੈਸਿੰਗ ਮਸ਼ੀਨਰੀ ਤੋਂ ਸ਼ੁਰੂਆਤ ਕਰ ਸਕਦੇ ਹਨ। ਇਸ ਦੇ ਨਾਲ-ਨਾਲ ਉਹ ਵਿਭਾਗ ਵਿੱਚ ਉਪਲੱਬਧ ਪ੍ਰੋਸੈਸਿੰਗ ਮਸ਼ੀਨਰੀ ਦੀ ਵਰਤੋਂ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।

ਇਸ ਮੌਕੇ ਡਾ. ਮਨਪ੍ਰੀਤ ਕੌਰ ਸੈਣੀ (ਕੀਟ ਵਿਗਿਆਨੀ) ਨੇ ਸਟੋਰ ਕੀਤੇ ਅਨਾਜ ਵਿੱਚ ਆਉਣ ਵਾਲੇ ਕੀੜਿਆਂ ਤੋਂ ਜਾਣੂ ਕਰਵਾਇਆ ਅਤੇ ਸਰਵਪੱਖੀ ਢੰਗ ਨਾਲ ਸਟੋਰ ਕੀਤੇ ਅਨਾਜ ਨੂੰ ਕੀੜਿਆਂ ਤੋਂ ਬਚਾਉਣ ਦੀ ਸਲਾਹ ਦਿੱਤੀ। ਡਾ. ਸੰਧਿਆ (ਸੀਨੀਅਰ ਸਾਇੰਸਦਾਨ) ਨੇ ਹਲਦੀ ਅਤੇ ਤੇਲ ਬੀਜ ਫਸਲਾਂ ਦੀ ਵਿਸਥਾਰ ਪੂਰਵਕ ਪ੍ਰੋਸੈਸਿੰਗ ਦੇ ਤਰੀਕੇ ਤੋਂ ਜਾਣੂ ਕਰਵਾਇਆ। ਡਾ. ਰੋਹਿਤ ਸ਼ਰਮਾ ਨੇ ਕਣਕ ਅਤੇ ਚੌਲਾਂ ਦੀ ਪਿੰਡ ਪੱਧਰ ਤੇ ਪ੍ਰੋਸੈਸਿੰਗ ਪ੍ਰਤੀਕਿਰਿਆ ਬਾਰੇ ਵਿਸਥਾਰ ਪੂਰਵਕ ਦਸਿਆ ।

Facebook Comments

Trending

Copyright © 2020 Ludhiana Live Media - All Rights Reserved.