ਖੇਤੀਬਾੜੀ

ਪੀ.ਏ.ਯੂ. ਦੇ ਫ਼ਸਲ ਵਿਗਿਆਨ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਦਿੱਤੀ ਸਿਖਲਾਈ

Published

on

ਲੁਧਿਆਣਾ : ਪੀ.ਏ.ਯੂ. ਦੇ ਫ਼ਸਲ ਵਿਗਿਆਨ ਵਿਭਾਗ ਵੱਲੋ ਬੀਤੇ ਦਿਨੀਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ 100 ਦੇ ਕਰੀਬ ਖੇਤੀਬਾੜੀ ਅਫਸਰ ਅਤੇ ਖੇਤੀਬਾੜੀ ਵਿਕਾਸ ਅਫਸਰ, ਬੋਰਲਾਸ ਸੰਸਥਾ (ਬੀਸਾ) ਦੇ ਸਾਇੰਸਦਾਨ, ਕੇ. ਵੀ. ਕੇ ਅਤੇ ਫਾਰਮ ਸਲਾਹਕਾਰ ਸੇਵਾਂ ਤੋਂ ਪਸਾਰ ਮਾਹਿਰ, ਗੁਰੁ ਅੰਗਦ ਦੇਵ ਯੂਨੀਵਰਸਿਟੀ ਦੇ ਪਸਾਰ ਮਾਹਿਰ ਅਤੇ ਕਿਸਾਨਾਂ ਨੇ ਹਿੱਸਾ ਲਿਆ।

ਡਾ. ਮੱਖਣ ਸਿੰਘ ਭੁੱਲਰ, ਮੁਖੀ ਫਸਲ ਵਿਗਿਆਨ ਵਿਭਾਗ ਨੇ ਦੱਸਿਆ ਕਿ ਇਸ ਗੋਸ਼ਟੀ ਦਾ ਮੁੱਖ ਮੰਤਵ ਸਿੱਧੀ ਬਿਜਾਈ ਦੀਆਂ ਤਕਨੋਲੋਜੀਆਂ ਬਾਰੇ ਦੱਸਣਾ ਅਤੇ ਪਸਾਰ ਮਹਿਰਾਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਸਿੱਧੀ ਬਿਜਾਈ ਸਬੰਧੀ ਸੁਆਲ/ਸ਼ੰਕੇ ਨੂੰ ਸਹੀ ਹੱਲ ਕਰਨਾ ਸੀ। ਇਸ ਪ੍ਰੋਗਰਾਮ ਦੌਰਾਨ ਤਰ-ਵੱਤਰ ਖੇਤ ਦਿਖਾਇਆ ਗਿਆ, ਖੇਤ ਨੂੰ ਤਿਆਰ ਕਰਨ ਅਤੇ ਲੱਕੀ ਸੀਡ ਡਰਿੱਲ ਨਾਲ ਝੋਨੇ ਦੀ ਸਿੱਧੀ ਬਿਜਾਈ ਅਤੇ ਸਪਰੇ ਕਰਕੇ ਦਿਖਾਈ ਗਈ ਅਤੇ ਖੇਤ ਵਿੱਚ ਵੱਖ-ਵੱਖ ਤਰਾਂ ਦੇ ਨਦੀਨਾਂ ਦੀ ਪਹਿਚਾਣ ਵੀ ਕਰਾਈ ਗਈ

ਡਾ. ਜਸਵੀਰ ਸਿੰਘ ਗਿੱਲ, ਫਸਲ ਵਿਗਿਆਨੀ ਨੇ ਝੋਨੇ ਦੀ ਸਿੱਧੀ ਬਿਜਾਈ ਦੀਆਂ ਤਕਨੀਕਾਂ ਸੰਬੰਧੀ ਬੋਲਦੇ ਹੋਏ ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀ ਨੂੰ ਅਪਣਾਉਣ ਲਈ ਕਿਹਾ ਕਿਉਂਕਿ ਇਸ ਵਿਧੀ ਨਾਲ ਬੀਜੇ ਝੋਨੇ ਦੇ ਖੇਤ ਨੂੰ ਪਹਿਲਾ ਪਾਣੀ ਬਿਜਾਈ ਤੋਂ ਤਕਰੀਬਨ 21 ਦਿਨ ਬਾਅਦ ਲਾਇਆ ਜਾਂਦਾ ਹੈ। ਪਹਿਲਾ  ਪਾਣੀ ਲੇਟ ਕਰਨ ਨਾਲ ਇੱਕ ਤਾਂ ਪਾਣੀ ਦੀ ਜਿਆਦਾ ਬੱਚਤ ਹੁੰਦੀ ਹੈ, ਦੂਸਰਾ ਬੁਟੇ ਦੀ ਜੜ ਡੁੰਘੀ ਚਲੀ ਜਾਂਦੀ ਹੈ ਜਿਸ ਕਰਕੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਦੀ ਸਮੱਸਿਆ ਬਹੁਤ ਘੱਟ ਆਉਂਦੀ ਹੈ ਅਤੇ ਤੀਸਰਾ ਫਾਇਦਾ  ਇਹ ਕਿ ਨਦੀਨਾਂ ਦੀ ਸਮੱਸਿਆ ਬਹੁਤ ਘੱਟ ਜਾਂਦੀ ਹੈ।

Facebook Comments

Trending

Copyright © 2020 Ludhiana Live Media - All Rights Reserved.