Connect with us

ਖੇਤੀਬਾੜੀ

ਪੀ.ਏ.ਯੂ. ਦੇ ਮਾਹਿਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਕੀਤਾ ਵਿਚਾਰ ਵਟਾਂਦਰਾ

Published

on

P.A.U. Experts discuss direct sowing of paddy

ਲੁਧਿਆਣਾ : ਪੀ.ਏ.ਯੂ. ਵੱਲੋਂ ਹਰ ਵੀਰਵਾਰ ਸ਼ੋਸ਼ਲ ਮੀਡੀਆ ਤੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਤੇ ਪਨੀਰੀ ਦੀ ਸਾਂਭ-ਸੰਭਾਲ ਬਾਰੇ ਚਰਚਾ ਹੋਈ । ਮਾਹਿਰਾਂ ਵਿੱਚ ਫ਼ਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਮੱਖਣ ਸਿੰਘ ਭੁੱਲਰ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਥਾਰ ਨਾਲ ਗੱਲ ਕੀਤੀ ।

ਉਹਨਾਂ ਕਿਹਾ ਕਿ ਲੋਕਡਾਊਨ ਦੌਰਾਨ ਜਦੋਂ ਮਜ਼ਦੂਰਾਂ ਦੀ ਕਮੀ ਦਰਪੇਸ਼ ਸੀ ਤਾਂ ਕਿਸਾਨਾਂ ਨੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਝੋਨੇ ਦੀ ਬਿਜਾਈ ਨੂੰ ਭਰਪੂਰ ਹੁੰਗਾਰਾ ਦਿੱਤਾ । ਪਿਛਲੇ ਸਾਲ ਰਕਬਾ ਹੋਰ ਵਧਿਆ ਹੈ ਅਤੇ ਇਸ ਸਾਲ ਇਹ ਰਕਬਾ ਉਸ ਤੋਂ ਵੀ ਵਧਾਉਣ ਦਾ ਟੀਚਾ ਰੱਖਿਆ ਗਿਆ ਹੈ ।

ਉਹਨਾਂ ਕਿਹਾ ਕਿ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਇਸ ਤਕਨੀਕ ਨੂੰ ਹੋਰ ਕਿਸਾਨਾਂ ਤੱਕ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ । ਫਸਲ ਵਿਗਿਆਨੀ ਡਾ. ਅਮਿਤ ਕੌਲ ਨੇ ਝੋਨੇ ਅਤੇ ਬਾਸਮਤੀ ਦੀ ਪਨੀਰੀ ਦੀ ਸਾਂਭ-ਸੰਭਾਲ ਦੇ ਨੁਕਤੇ ਸਾਂਝੇ ਕੀਤੇ ।

ਉਹਨਾਂ ਕਿਹਾ ਕਿ ਸਿਹਤਮੰਦ ਫਸਲ ਦਾ ਆਧਾਰ ਸਿਹਤਮੰਦ ਪਨੀਰੀ ਹੈ ਅਤੇ ਇਸ ਲਈ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਚੰਗੀਆਂ ਕਿਸਮਾਂ ਦਾ ਸਿਹਤਮੰਦ ਬੀਜ ਬੀਜਣਾ ਚਾਹੀਦਾ ਹੈ । ਸ਼੍ਰੀ ਰਵਿੰਦਰ ਭਲੂਰੀਆ ਨੇ ਖੇਤੀ ਰੁਝੇਵੇਂ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਪ੍ਰੋਗਰਾਮ ਦਾ ਸੰਚਾਲਨ ਡਾ. ਅਨਿਲ ਸ਼ਰਮਾ ਨੇ ਕੀਤਾ ।

Facebook Comments

Trending