Connect with us

ਖੇਤੀਬਾੜੀ

ਪੀ.ਏ.ਯੂ. ਦੇ ਲਾਈਵ ਪ੍ਰੋਗਰਾਮ ਵਿੱਚ ਮਾਹਿਰਾਂ ਨੇ ਖੇਤੀ ਜਾਣਕਾਰੀ ਦਿੱਤੀ

Published

on

P.A.U. Experts gave agricultural information in the live program

ਲੁਧਿਆਣਾ : ਪੀ.ਏ.ਯੂ. ਵੱਲੋਂ ਹਰ ਹਫਤੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿੱਚ ਇਸ ਵਾਰ ਪੌਦਾ ਰੋਗ ਵਿਗਿਆਨੀ ਡਾ. ਅਮਰਜੀਤ ਸਿੰਘ ਸ਼ਾਮਿਲ ਹੋਏ । ਉਹਨਾਂ ਨੇ ਹਾੜ੍ਹੀ ਦੀਆਂ ਫਸਲਾਂ ਦੀ ਬੀਜ ਸੋਧ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਬੀਜ ਸੋਧ ਲਈ ਵਰਤੋਂ ਵਿੱਚ ਲਿਆਂਦੇ ਜਾਣ ਵਾਲੇ ਉਤਪਾਦਾਂ ਦਾ ਵੀ ਜ਼ਿਕਰ ਕੀਤਾ ।

ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਫੂਡ ਕਰਾਫਟ ਮੇਲੇ ਬਾਰੇ ਡਾ. ਵਿਸ਼ਾਲ ਬੈਕਟਰ ਨੇ ਜਾਣਕਾਰੀ ਦਿੱਤੀ । ਉਹਨਾਂ ਨੇ ਮੇਲੇ ਦੀ ਰੂਪਰੇਖਾ ਤੋਂ ਇਲਾਵਾ ਇਸ ਵਿੱਚ ਭਾਗ ਲੈਣ ਦੇ ਤਰੀਕੇ ਅਤੇ ਹਿੱਸਾ ਲੈ ਰਹੇ ਅਦਾਰਿਆਂ ਸੰਬੰਧੀ ਵਿਸਥਾਰ ਨਾਲ ਗੱਲ ਕੀਤੀ ।

ਮੌਸਮ ਵਿਗਿਆਨੀ ਡਾ. ਕੇ.ਕੇ. ਗਿੱਲ ਨੇ ਮੌਸਮ ਬਾਰੇ ਜਾਣਕਾਰੀ ਦਿੱਤੀ । ਕਿਸਾਨਾਂ ਦੇ ਖੇਤੀ ਰੁਝੇਵਿਆਂ ਬਾਰੇ ਗੁਰਪ੍ਰੀਤ ਵਿਰਕ ਅਤੇ ਡਾ. ਇੰਦਰਪ੍ਰੀਤ ਬੋਪਾਰਾਏ ਨੇ ਜਾਣਕਾਰੀ ਦਿੱਤੀ ।

Facebook Comments

Trending