Connect with us

ਖੇਤੀਬਾੜੀ

ਪੀ.ਏ.ਯੂ. ਦੇ ਮਾਹਿਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਅਤੇ ਕਿਸਮਾਂ ਦੀ ਦਿੱਤੀ ਜਾਣਕਾਰੀ

Published

on

P.A.U. Experts provide information on direct sowing and varieties of paddy

ਲੁਧਿਆਣਾ : ਪੀ.ਏ.ਯੂ. ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਮਾਹਿਰਾਂ ਨੇ ਵਿਸਥਾਰ ਨਾਲ ਗੱਲਬਾਤ ਕੀਤੀ । ਵਧੀਕ ਨਿਰਦੇਸ਼ਕ ਖੋਜ ਡਾ. ਜੀ ਐੱਸ ਮਾਂਗਟ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਪਾਣੀ ਦੀ ਬੱਚਤ ਦੇ ਲਿਹਾਜ਼ ਨਾਲ ਬੇਹੱਦ ਕਾਰਗਾਰ ਤਰੀਕਾ ਹੈ । ਉਹਨਾਂ ਨੇ ਸਿੱਧੀ ਬਿਜਾਈ ਲਈ ਢੁੱਕਵੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਇਸਦੇ ਨਾਲ ਹੀ ਡਾ. ਮਾਂਗਟ ਨੇ ਸਿੱਧੀ ਬਿਜਾਈ ਦੇ ਢੁੱਕਵੇਂ ਸਮੇਂ ਬਾਰੇ ਵੀ ਦੱਸਿਆ ।

ਫਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਮੱਖਣ ਸਿੰਘ ਭੁੱਲਰ ਨੇ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਨਦੀਨਾਂ ਦੀ ਰੋਕਥਾਮ ਦੇ ਤਰੀਕੇ ਦੱਸੇ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਨਦੀਨਾਂ ਦੀ ਰੋਕਥਾਮ ਲਈ ਯੂਨੀਵਰਸਿਟੀ ਵੱਲੋਂ ਸੁਝਾਏ ਤਰੀਕਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ।

ਪਲਾਂਟ ਬਰੀਡਰ ਡਾ. ਬੂਟਾ ਸਿੰਘ ਢਿੱਲੋਂ ਨੇ ਪੀ.ਏ.ਯੂ. ਵੱਲੋਂ ਸੁਝਾਈਆਂ ਘੱਟ ਮਿਆਦ ਵਿੱਚ ਪੱਕਣ ਵਾਲੀਆਂ ਕਿਸਮਾਂ ਦਾ ਜ਼ਿਕਰ ਕੀਤਾ । ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪੀ ਆਰ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ ।

ਇਹਨਾਂ ਕਿਸਮਾਂ ਦੀ ਕਾਸ਼ਤ ਲਈ ਪਾਣੀ ਦੀ ਘੱਟ ਲੋੜ ਪੈਂਦੀ ਹੈ ਅਤੇ ਇਹਨਾਂ ਦਾ ਪਰਾਲ ਵੀ ਘੱਟ ਹੁੰਦਾ ਹੈ । ਨਾਲ ਹੀ ਛੇਤੀ ਪੱਕਣ ਕਾਰਨ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਜ਼ਿਆਦਾ ਸਮਾਂ ਮਿਲ ਜਾਂਦਾ ਹੈ । ਸਮਾਗਮ ਦਾ ਸੰਚਾਲਨ ਡਾ. ਨਿਰਮਲ ਜੌੜਾ ਅਤੇ ਡਾ. ਅਨਿਲ ਸ਼ਰਮਾ ਨੇ ਕੀਤਾ ।

Facebook Comments

Trending