Connect with us

ਖੇਤੀਬਾੜੀ

ਪੀ.ਏ.ਯੂ. ਲਾਈਵ ਦੌਰਾਨ ਯੂਨੀਵਰਸਿਟੀ ਵਿੱਚ ਦਾਖਲਿਆਂ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ

Published

on

P.A.U. Information about the admission process in the university was given during the live

ਲੁਧਿਆਣਾ :   ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਹਰ ਬੁੱਧਵਾਰ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿੱਚ ਇਸ ਵਾਰ ਆਉਂਦੇ ਅਕਾਦਮਿਕ ਸੈਸ਼ਨ ਦੌਰਾਨ ਪੜਾਈ ਲਈ ਦਾਖਲਿਆਂ ਬਾਰੇ ਜਾਣਕਾਰੀ ਦਿੱਤੀ ਗਈ । ਇਹ ਜਾਣਕਾਰੀ ਦੇਣ ਲਈ ਪੀ.ਏ.ਯੂ. ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਡਾ. ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਏ.ਯੂ. ਦੇ ਵੱਖ-ਵੱਖ ਕੋਰਸਾਂ ਵਿੱਚ ਦਾਖਲਾ ਲਿਆ ਜਾ ਸਕਦਾ ਹੈ ਅਤੇ ਇਸ ਲਈ ਪ੍ਰਾਸਪੈਕਟਸ ਆਨਲਾਈਨ ਵੀ ਮੰਗਾਏ ਜਾ ਸਕਦੇ ਹਨ । ਉਹਨਾਂ ਨੇ ਇਹ ਵੀ ਦੱਸਿਆ ਕਿ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ ਅਤੇ ਹੋਰ ਪ੍ਰੋਗਰਾਮਾਂ ਵਿੱਚ ਦਾਖਲੇ ਦੀ ਸਹੂਲਤ ਹੈ।

ਇਸ ਤੋਂ ਇਲਾਵਾ ਕੀਟ ਵਿਗਿਆਨੀ ਡਾ. ਕਮਲਜੀਤ ਸਿੰਘ ਸੂਰੀ ਅਤੇ ਪੌਦਾ ਰੋਗ ਵਿਗਿਆਨੀ ਡਾ. ਮਨਦੀਪ ਸਿੰਘ ਹੂੰਝਣ  ਨੇ ਝੋਨੇ ਦੀਆਂ ਬਿਮਾਰੀਆਂ ਵਿੱਚ ਉੱਲੀਨਾਸ਼ਕਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਉੱਲੀਨਾਸ਼ਕ ਵਰਤਣ ਵੇਲੇ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ । ਬਾਸਮਤੀ ਦੀ ਕਾਸ਼ਤ ਲਈ ਵਰਜਿਤ ਉੱਲੀਨਾਸ਼ਕਾਂ ਬਾਰੇ ਵੀ ਡਾ. ਹੂੰਝਣ ਨੇ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਪ੍ਰੋਗਰਾਮ ਦੌਰਾਨ ਸੰਚਾਰ ਕੇਂਦਰ ਵੱਲੋਂ ਤਿਆਰ ਕੀਤੀ ਖੇਤੀ ਸੰਬੰਧੀ ਜਾਣਕਾਰੀ ਲੁੱਡੋ ਬਾਰੇ ਵੀ ਕਿਸਾਨਾਂ ਨੂੰ ਜਾਣੂੰ ਕਰਵਾਇਆ ਗਿਆ । ਆਉਂਦੇ ਦਿਨਾਂ ਦੇ ਖੇਤੀ ਰੁਝੇਵਿਆਂ ਬਾਰੇ ਰਵਿੰਦਰ ਭਲੂਰੀਆ ਅਤੇ ਇੰਦਰਪ੍ਰੀਤ ਕੌਰ ਨੇ ਜਾਣਕਾਰੀ ਦਿੱਤੀ । ਡਾ. ਤੇਜਿੰਦਰ ਸਿੰਘ ਰਿਆੜ ਅਪਰ ਨਿਰਦੇਸ਼ਕ ਸੰਚਾਰ ਨੇ ਪੀ.ਏ.ਯੂ. ’ਚ ਪੜਾਈ ਤੋਂ ਬਾਅਦ ਨੌਕਰੀ ਦੀਆਂ ਸੰਭਾਵਨਾਵਾਂ ਬਾਰੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ।

Facebook Comments

Trending