Connect with us

ਖੇਤੀਬਾੜੀ

ਪੀ.ਏ.ਯੂ. ਨੇ ਪਰਾਲੀ ਦੀ ਸੰਭਾਲ ਬਾਰੇ ਸਿਖਲਾਈ ਕੈਂਪ ਲਾਇਆ

Published

on

P.A.U. Organized training camp on straw management

ਲੁਧਿਆਣਾ :  ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗ ਨਾਲ ਡੇਹਲੋਂ ਨੇੜਲੇ ਪਿੰਡ ਜ਼ੀਰਖ ਵਿਖੇ ਪਰਾਲੀ ਦੀ ਸੰਭਾਲ ਦੀ ਸਿਖਲਾਈ ਦੇਣ ਲਈ ਇੱਕ ਕੈਂਪ ਲਾਇਆ ਗਿਆ । ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਬਿਨਾਂ ਸਾੜੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

ਡੇਹਲੋਂ ਦੇ ਖੇਤੀ ਵਿਕਾਸ ਅਧਿਕਾਰੀ ਡਾ. ਨਿਰਮਲ ਸਿੰਘ ਨੇ ਵਿਭਾਗ ਦੀਆਂ ਵੱਖ-ਵੱਖ ਕਿਸਾਨ ਪੱਖੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਕਿਹਾ ਕਿ ਪਰਾਲੀ ਸਾੜਨ ਦੇ ਬੁਰੇ ਰੁਝਾਨ ਨੂੰ ਰੋਕਣ ਲਈ ਵਿਭਾਗ ਹਰ ਸੰਭਵ ਕਾਰਵਾਈ ਕਰਨ ਲਈ ਤਿਆਰ ਹੈ । ਡਾ. ਪੰਕਜ ਕੁਮਾਰ ਨੇ ਪਰਾਲੀ ਸਾੜਨ ਦੇ ਵਾਤਾਵਰਨੀ, ਭੂਮੀ ਵਿਗਿਆਨਕ ਅਤੇ ਮਨੁੱਖੀ ਸਿਹਤ ਉਪਰ ਮਾੜੇ ਪ੍ਰਭਾਵਾਂ ਦਾ ਜ਼ਿਕਰ ਕੀਤਾ ।

ਡਾ. ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ । ਡੇਹਲੋਂ ਬਲਾਕ ਦੇ ਖੇਤੀ ਵਿਕਾਸ ਅਧਿਕਾਰੀ ਡਾ. ਹਰਵਿੰਦਰ ਕੌਰ ਨੇ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਗੱਲ ਕਰਦਿਆਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਦਾ ਸੱਦਾ ਦਿੱਤਾ । ਡਾ. ਮਨਅਰਸ਼ਰੂਪ ਕੌਰ ਨੇ ਹਾੜੀ ਦੀਆਂ ਵੱਖ-ਵੱਖ ਫਸਲਾਂ ਦੀ ਜਾਣਕਾਰੀ ਦਿੱਤੀ । 50 ਦੇ ਕਰੀਬ ਕਿਸਾਨ ਇਸ ਸਿਖਲਾਈ ਕੈਂਪ ਦਾ ਲਾਹਾ ਲੈਣ ਲਈ ਹਾਜ਼ਰ ਸਨ ।

Facebook Comments

Trending