Connect with us

ਪੰਜਾਬ ਨਿਊਜ਼

ਪੀ.ਏ.ਯੂ. ਨੇ ਵਿਸ਼ਵ ਭੋਜਨ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਾਇਆ

Published

on

P.A.U. Organizes World Food Day Awareness Camp

ਲੁਧਿਆਣਾ :  ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਵੱਲੋਂ ਜਗਰਾਓਂ ਤਹਿਸੀਲ ਦੇ ਪਿੰਡ ਗੱਗਰਾ ਵਿਖੇ ਵਿਸ਼ਵ ਭੋਜਨ ਦਿਵਸ ਦੇ ਸੰਬੰਧ ਵਿੱਚ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ । ਪਿੰਡ ਦੇ ਸਰਕਾਰੀ ਹਾਈ ਸਕੂਲ ਵਿੱਚ ਹੋਏ ਇਸ ਸਮਾਗਮ ਵਿੱਚ ਵਿਭਾਗ ਦੇ ਅਮਲੇ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਸੰਤੁਲਿਤ ਭੋਜਨ ਦੀ ਲੋੜ ਅਤੇ ਮਹੱਤਤਾ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ।

ਇਸ ਦੌਰਾਨ ਸਕੂਲ ਜਾਣ ਵਾਲੇ ਬੱਚਿਆਂ ਦੇ ਰੋਜ਼ਾਨਾਂ ਭੋਜਨ ਦੀ ਪ੍ਰਦਰਸ਼ਨੀ ਵੀ ਲਾਈ ਗਈ । ਸਕੂਲ ਜਾਣ ਵਾਲੇ ਬੱਚਿਆਂ ਨੂੰ ਇੱਕ ਨੁਕੜ ਨਾਟਕ ਰਾਹੀਂ ਪੋਸ਼ਣ ਦੀ ਕਮੀ ਬਾਰੇ ਵਿਸਥਾਰ ਨਾਲ ਦੱਸਿਆ ਗਿਆ ।‘ਤੰਦਰੁਸਤ ਭਲਕ ਲਈ ਸੁਰੱਖਿਅਤ ਭੋਜਨ’ ਵਿਸ਼ੇ ਤੇ ਇੱਕ ਵੈਬੀਨਾਰ ਕਰਵਾਇਆ ਗਿਆ ਜਿਸ ਵਿੱਚ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਸੁਧਾਰ ਨੇ ਸਹਿਯੋਗ ਕੀਤਾ ।

ਇਹ ਵੈਬੀਨਾਰ ਆਂਗਣਵਾੜੀ ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ ਲਈ ਸੀ । ਵਿਭਾਗ ਦੇ ਮੁਖੀ ਡਾ. ਕਿਰਨ ਬੈਂਸ ਨੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਲੋਕਾਂ ਨੂੰ ਮਹਾਂਮਾਰੀ ਦੇ ਦੌਰ ਵਿੱਚ ਸੰਤੁਲਿਤ ਭੋਜਨ ਦੇ ਮਹੱਤਵ ਬਾਰੇ ਜਾਗਰੂਕ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ ।

Facebook Comments

Trending