ਪੰਜਾਬੀ
ਪੀ. ਏ. ਯੂ. ਤੇ ਗਡਵਾਸੂ ਦੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
Published
3 years agoon

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਯੂਨੀਅਨ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੀ ਅਗਵਾਈ ਵਿਚ ਪੀ.ਏ.ਯੂ. ਤੇ ਗਡਵਾਸੂ ਦੇ ਅਧਿਆਪਕ ਪਿਛਲੇ 1 ਮਹੀਨੇ ਤੋਂ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਕਰ ਰਹੇ ਹਨ। ਅਧਿਆਪਾਂ ਵਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਆਪਣੀ ਹੱਕੀ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ 1 ਮਹੀਨੇ ਤੋਂ 7ਵੇਂ ਤਨਖ਼ਾਹ ਕਮਿਸ਼ਨਰ ਨੂੰ ਲਾਗੂ ਕਰਵਾਉਣ ਅਤੇ ਯੂ.ਜੀ.ਸੀ. ਦੇ ਗ੍ਰੇਡ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਪਰ ਸਰਕਾਰ ਵਲੋਂ ਹੁਣ ਤੱਕ ਸਿਰਫ਼ ਲਾਅਰੇ ਹੀ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਲਾਫ਼ ਅਧਿਆਪਕ ਆਗੂ ਡਾ. ਹਰਮੀਤ ਸਿੰਘ ਕਿੰਗਰਾ ਵਲੋਂ ਮਰਨ ਵਰਤ ਰੱਖਿਆ ਗਿਆ ਸੀ। ਪਰ ਸਰਕਾਰ ਵਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦੁਆ ਕੇ ਉਨ੍ਹਾਂ ਦਾ ਮਰਨ ਵਰਤ ਖੁਲ੍ਹਵਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨਣ ਦਾ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਉਹ ਕਲਾਸਾਂ ਦਾ ਬਾਇਕਾਟ ਕਰਨ ਤੋਂ ਇਲਾਵਾ ਕੋਈ ਵੀ ਮੀਟਿੰਗ ਵਿਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
You may like
-
ਵੱਖ-ਵੱਖ ਹੱਕੀ ਮੰਗਾਂ ਤੋਂ ਸਰਕਾਰ ਵੱਲੋਂ ਅਣਗੋਲਿਆਂ ਕਰਨ ਉੱਤੇ ਮੁਲਾਜ਼ਮਾ ਵਿੱਚ ਭਾਰੀ ਰੋਹ
-
ਤਿੰਨ ਮਹੀਨੇ ਦੀਆਂ ਬਕਾਇਆ ਤਨਖਾਹਾਂ ਜਾਰੀ ਕਰਨ ਦੀ ਮੰਗ, ਕੀਤਾ ਧਰਨਾ ਪ੍ਰਦਰਸ਼ਨ
-
ਅਧਿਆਪਕਾਂ ਨੇ ਕਾਂਗਰਸ ਭਵਨ ਮੂਹਰੇ ਰੋਸ ਧਰਨਾ ਲਾ ਕੇ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ ਮੰਗ ਪੱਤਰ
-
ਗਡਵਾਸੂ ਦੇ ਅਧਿਆਪਕਾਂ ਅਤੇ ਪੀ.ਏ.ਯੂ. ਦੇ ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਜਾਰੀ
-
ਪੀ.ਏ.ਯੂ. ਤੇ ਗਡਵਾਸੂ ਦੇ ਅਧਿਆਪਕ ਅਤੇ ਕੱਚੇ ਸਫਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਧਰਨਾ ਜਾਰੀ
-
ਪਾਇਲ ਹਲਕੇ ’ਚ ਮੁੱਖ ਮੰਤਰੀ ਦੀ ਫੇਰੀ ਦੌਰਾਨ ਠੇਕਾ ਮੁਲਾਜਮਾਂ ਵਲੋਂ ਵਿਰੋਧ ਪ੍ਰਦਰਸ਼ਨ