ਖੇਤੀਬਾੜੀ
ਪੀ.ਏ.ਯੂ. ਦੇ ਵਿਗਿਆਨੀ ਡਾ. ਪਰਵੀਨ ਛੁਨੇਜਾ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ਦੇ ਫੈਲੋ ਚੁਣੇ ਗਏ
Published
3 years agoon
ਲੁਧਿਆਣਾ : ਪੀ.ਏ.ਯੂ. ਵਿੱਚ ਖੇਤੀ ਬਾਇਓਤਕਨਾਲੋਜੀ ਸਕੂਲ ਦੇ ਨਿਰਦੇਸ਼ਕ ਡਾ. (ਸ੍ਰੀਮਤੀ) ਪ੍ਰਵੀਨ ਛੁਨੇਜਾ ਨੂੰ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ਭਾਰਤ ਨੇ ਆਪਣਾ ਫੈਲੋ ਚੁਣਿਆ ਹੈ । ਭਾਰਤ ਦੀ ਸਭ ਤੋਂ ਪੁਰਾਣੀ ਅਤੇ ਸਭ ਤੋਂ ਵੱਕਾਰੀ ਵਿਗਿਆਨ ਅਕੈਡਮੀ ਨੇ ਡਾ. ਛੁਨੇਜਾ ਨੂੰ ਖੇਤੀ ਬਾਇਓਤਕਨਾਲੋਜੀ ਦੇ ਖੇਤਰ ਵਿੱਚ ਪੰਜਾਬ ਤੋਂ ਇਲਾਵਾ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਤੇ ਦਿੱਤੇ ਯੋਗਦਾਨ ਲਈ ਇਹ ਮਾਣ ਦਿੱਤਾ ਹੈ ।
ਇਸ ਮਾਣ ਨੂੰ ਪ੍ਰਾਪਤ ਕਰਨ ਵਾਲੇ ਡਾ. ਛੁਨੇਜਾ ਪੀ.ਏ.ਯੂ. ਦੀ ਸਥਾਪਨਾ ਤੋਂ ਲੈ ਕੇ ਛੇਵੇਂ ਵਿਗਿਆਨੀ ਹਨ । ਪਿਛਲੇ ਲਗਭਗ 20 ਸਾਲਾਂ ਤੋਂ ਡਾ. ਛੁਨੇਜਾ ਦੀ ਪਛਾਣ ਰਾਸ਼ਟਰੀ ਪੱਧਰ ਤੇ ਕਣਕ ਦੀਆਂ ਜੰਗਲੀ ਕਿਸਮਾਂ ਨੂੰ ਸੰਭਾਲਣ ਅਤੇ ਉਹਨਾਂ ਦੇ ਵਿਕਾਸ ਵਜੋਂ ਬਣੀ ਹੈ । ਉਹਨਾਂ ਨੇ ਜੰਗਲੀ ਕਣਕ ਦੇ ਕਈ ਜੀਨ ਇਸਤੇਮਾਲ ਕਰਕੇ ਨਵੀਆਂ ਵਰਾਇਟੀਆਂ ਪੈਦਾ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ । ਇਹਨਾਂ ਵਿੱਚੋਂ ਪੰਜ ਜੀਨਜ਼ ਨੂੰ ਤਾਂ ਅੰਤਰਰਾਸ਼ਟਰੀ ਪੱਧਰ ਤੇ ਮਾਣਤਾ ਮਿਲੀ ।
ਡਾ. ਛੁਨੇਜਾ ਨੇ ਰਾਸ਼ਟਰੀ-ਅੰਤਰਰਾਸ਼ਟਰੀ ਰਸਾਲਿਆਂ ਵਿੱਚ 125 ਖੋਜ ਪੇਪਰ ਪ੍ਰਕਾਸ਼ਿਤ ਕਰਵਾਏ ਜਿਨਾਂ ਵਿੱਚੋਂ ਤਿੰਨ ਖੋਜ ਪੱਤਰ ਸਾਇੰਸ ਅਤੇ ਇੱਕ ਨੇਚਰ ਵਿੱਚ ਛਪਿਆ । ਮੁੱਖ ਨਿਗਰਾਨ ਵਜੋਂ 10 ਰਾਸ਼ਟਰੀ ਪ੍ਰੋਜੈਕਟਾਂ ਅਤੇ ਸੱਤ ਅੰਤਰਰਾਸ਼ਟਰੀ ਪ੍ਰੋਜੈਕਟਾਂ ਵਿੱਚ ਉਹਨਾਂ ਦੀ ਭਾਗੀਦਾਰੀ ਰਹੀ । ਭਾਰਤੀ ਖੇਤੀ ਖੋਜ ਪ੍ਰੀਸ਼ਦ ਨੇ ਹਾਲ ਹੀ ਵਿੱਚ ਉਹਨਾਂ ਨੂੰ ਆਊਟਸਟੈਡਿੰਗ ਔਰਤ ਵਿਗਿਆਨੀ ਐਵਾਰਡ ਨਾਲ ਰਾਸ਼ਟਰੀ ਪੱਧਰ ਤੇ ਸਨਮਾਨਿਤ ਕੀਤਾ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
