ਪੰਜਾਬੀ

ਪੀ.ਏ.ਯੂ. ਨੇ ਫਲਾਂ ਤੋਂ ਸਿਰਕਾ ਅਤੇ ਆਚਾਰ ਬਨਾਉਣ ਦੀ ਦਿੱਤੀ ਸਿਖਲਾਈ

Published

on

ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜ ਦਿਨਾਂ ਦਾ ਫ਼ਲਾਂ ਤੋਂ ਕੁਦਰਤੀ ਸਿਰਕਾ, ਘੱਟ ਅਲਕੋਹਲ ਵਾਲੇ ਕੁਦਰਤੀ ਕਾਰਬੋਨੇਟਡ ਅਤੇ ਲੈਕਟੋ ਫਰਮੈਨਟਿਡ ਆਚਾਰ ਤਿਆਰ ਕਰਨ ਸੰਬੰਧੀ ਸਿਖਲਾਈ ਕੋਰਸ ਲਗਾਇਆ ਗਿਆ। ਇਸ ਕੋਰਸ ਵਿਚ 36 ਸਿਖਿਆਰਥੀਆਂ ਨੇ ਭਾਗ ਲਿਆ।

ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਪੰਜ ਦਿਨ ਦੀ ਟਰੇਨਿੰਗ ਵਿਚ ਸਿਖਿਆਰਥੀਆਂ ਨੂੰ ਫ਼ਲਾਂ ਤੋਂ ਕੁਦਰਤੀ ਸਿਰਕਾ, ਕੁਦਰਤੀ ਕਾਰਬੋਨੇਟਡ ਡਰਿੰਕਸ ਆਦਿ ਦੀ ਸਿਖਲਾਈ ਦਿਤੀ ਗਈ । ਇਸ ਦੇ ਮੰਡੀਕਰਨ ਬਾਰੇ ਅਤੇ ਬੈਂਕ ਵੱਲੋਂ  ਕਰਜਾ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ ਗਿਆ।

ਡਾ. ਰੁਪਿੰਦਰ ਕੌਰ, ਕੋਰਸ ਕੋਆਰਡੀਨੇਟਰ, ਨੇੇ ਇਸ ਕੋਰਸ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਵਿਚ ਬਹੁਤ ਸਿਖਿਆਰਥੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿਖਲਾਈ ਲੈ ਕੇ ਇਸ ਨੂੰ ਕਿੱਤੇ ਵਜੋਂ ਅਪਣਾਂ ਰਹੇ ਹਨ ਅਤੇ ਚੰਗਾ ਮੁਨਾਫਾ ਕਮਾ ਰਹੇ ਹਨ। ਇਸ ਕੋਰਸ  ਦੇ ਤਕਨੀਕੀ ਮਾਹਿਰ ਡਾ. ਜੀ ਐੱਸ ਕੋਚਰ, ਮੁਖੀ ਮਾਈਕਰੋਬਾਇਲੋਜੀ ਵਿਭਾਗ ਨੇ ਸਿਰਕਾ ਬਣਾਉਣ ਦੀ ਮਹੱਤਤਾ ਅਤੇ ਵਰਤੋਂ ਬਾਰੇ ਦੱਸਿਆ।

Facebook Comments

Trending

Copyright © 2020 Ludhiana Live Media - All Rights Reserved.