ਪੰਜਾਬੀ
ਪੀ.ਏ.ਯੂ. ਇੰਪਲਾਈਜ਼ ਯੂਨਾਈਟਡ ਫਰੰਟ ਨੂੰ ਮਿਲਿਆ ਭਰਵਾਂ ਹੁੰਗਾਰਾ
Published
3 years agoon

ਲੁਧਿਆਣਾ : ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੀਆਂ ਚੋਣਾ 16 ਮਾਰਚ ਦਿਨ ਬੁੱਧਵਾਰ ਨੂੰ ਹੋ ਰਹੀਆਂ ਚੋਣਾਂ ਦੇ ਸੰਬੰਧ ‘ਚ ਮੀਟਿੰਗ ਕੀਤੀ ਗਈ ਜਿਸ ‘ਚ ਪੀ.ਏ.ਯੂ. ਇੰਪਲਾਈਜ਼ ਯੂਨਾਈਟਡ ਫਰੰਟ (ਸਾਈਕਲ ਗਰੁੱਪ) ਦੀ ਟੀਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਇੰਜੀਨੀਅਰਿੰਗ ਕਾਲਜ ‘ਚੋਂ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ਤਾਂ ਮੀਟਿੰਗ ਨੇ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਲਿਆ।
ਚੇਅਰਮੈਨ ਹਰਜੀਤ ਸਿੰਘ ਖੰਟ ਨੇ ਸੰਬੋਧਨ ਕਰਦਿਆਂ ਅੰਬ ਗਰੁੱਪ ਵਲੋਂ ਕੀਤੇ ਗਏ ਜਾ ਰਹੇ ਕੂੜ ਪ੍ਰਚਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਮੁਲਾਜ਼ਮਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਵਿਚ ਪ੍ਰਧਾਨਗੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਨੇ ਇੰਜੀਨੀਅਰਿੰਗ ਕਾਲਜ ਦੀਆਂ ਵੱਖ-ਵੱਖ ਕੈਟਾਗਿਰੀਆਂ ਦੇ ਭਖਦੇ ਮਸਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਅੰਬ ਗਰੁੱਪ ਵਲੋਂ ਫੈਲਾਏ ਜਾ ਰਹੇ ਝੂਠ ਨੂੰ ਆੜੇ ਹੱਥੀਂ ਲਿਆ।
ਇਸ ਤੋਂ ਇਲਾਵਾ ਜਨਰਲ ਸਕੱਤਰ ਬਿਕਰ ਸਿੰਘ ਨੇ ਸਟੇਜ ਦੀ ਭੂਮਿਕਾ ਨਿਭਾਈ ਤੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਈਕਲ ‘ਤੇ ਚੋਣ ਨਿਸ਼ਾਨ ਤੇ ਆਰਗੇਨਾਈਜਿੰਗ ਸਕੱਤਰ (ਓਪਨ) ਦੀ ਸੀਟ ‘ਤੇ ਚੋਣ ਲੜ ਰਹੇ ਮਹਿਲਾ ਉਮੀਦਵਾਰ ਪੂਜਾ ਸ਼ਰਮਾ ਨੇ ਮੁਲਾਜ਼ਮ ਭੈਣਾ ਦੇ ਵਿਸ਼ਾਲ ਜਥੇ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਪ੍ਰੇਮ ਸਿੰਘ ਨੇ ਵਿੱਤੀ ਸਹਾਇਤਾ ਕੀਤੀ।
You may like
-
ਪੀ.ਏ.ਯੂ. ਨੂੰ ਭਾਰਤ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਦੀ ਰੈਂਕਿੰਗ ਮਿਲੀ
-
ਪੀ.ਏ.ਯੂ ਕਿਸਾਨ ਕਲੱਬ ਦੀ ਹੋਈ ਮਹੀਨਾਵਾਰ ਮੀਟਿੰਗ
-
ਪੀਏਯੂ ਦੇ ਵਾਈਸ ਚਾਂਸਲਰ ਨੇ ਸਰਵੋਤਮ ਅਧਿਆਪਕਾਂ ਨਾਲ ਕੀਤੀ ਮੁਲਾਕਾਤ
-
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ 60 ਸਾਲ ‘ਤੇ ਮਨਾਏਗੀ ਡਾਇਮੰਡ ਜੁਬਲੀ ਵਰਾ
-
ਜਰਮਨੀ ਵਸਦੇ ਸਬਜ਼ੀ ਵਿਗਿਆਨੀ ਨੇ ਪੀ.ਏ.ਯੂ. ਦਾ ਦੌਰਾ ਕੀਤਾ
-
ਵਿਦਿਆਰਥੀਆਂ ਅਤੇ ਅਧਿਕਾਰੀਆਂ ਵਲੋਂ ਝੋਨੇ ਦੀ ਪਰਾਲੀ ਸਬੰਧੀ ਵਿਸ਼ੇਸ ਮੁਹਿੰਮ ਅਤੇ ਰੈਲੀ