Connect with us

ਪੰਜਾਬੀ

ਪੀ.ਏ.ਯੂ. ਦੀ ਵਿਦਿਆਰਥਣ ਨੂੰ ਪ੍ਰਧਾਨਮੰਤਰੀ ਫੈਲੋਸ਼ਿਪ ਨਾਲ ਨਿਵਾਜ਼ਿਆ

Published

on

P.A.U. The student was awarded the Prime Minister's Fellowship

ਲੁਧਿਆਣਾ : ਪੀ.ਏ.ਯੂ. ਦੇ ਮਾਈਕ੍ਰੋਬਾਇਆਲੋਜੀ ਵਿਭਾਗ ਵਿੱਚ ਵਿਦਿਆਰਥਣ ਕੁਮਾਰੀ ਦੀਪਾਲੀ ਜੈਨ ਨੂੰ ਪੀ ਐਚ ਡੀ ਦੇ ਖੋਜ ਕਾਰਜ ਲਈ ਪ੍ਰਧਾਨ ਮੰਤਰੀ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ ਹੈ । ਇਹ ਫੈਲੋਸ਼ਿਪ ਭਾਰਤ ਸਰਕਾਰ ਦੇ ਵਿਗਿਆਨ ਤਕਨਾਲੋਜੀ ਅਤੇ ਇੰਜਨੀਅਰਿੰਗ ਖੋਜ ਬੋਰਡ ਵੱਲੋਂ ਸਾਲ 2021-22 ਲਈ ਪ੍ਰਦਾਨ ਕੀਤੀ ਜਾ ਰਹੀ ਹੈ ।

ਜ਼ਿਕਰਯੋਗ ਹੈ ਕਿ ਕੁਮਾਰੀ ਦੀਪਾਲੀ ਜੈਨ ਨੈਨੋ ਤਕਨਾਲੋਜੀ ਦੇ ਮਾਹਿਰ ਡਾ. ਅਨੂ ਕਾਲੀਆ ਦੀ ਨਿਗਰਾਨੀ ਹੇਠ ਆਪਣਾ ਖੋਜ ਕਾਰਜ ਕਰ ਰਹੇ ਹਨ ।
ਮਾਈਕ੍ਰੋਬਾਇਆਲੋਜੀ ਵਿਭਾਗ ਦੇ ਮੁਖੀ ਡਾ. ਜੀ ਐਚ ਕੋਚਰ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੁਮਾਰੀ ਦੀਪਾਲੀ ਜੈਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ।

Facebook Comments

Trending