ਪੰਜਾਬੀ

ਪੀ.ਏ.ਯੂ. ਦੀ ਵਿਦਿਆਰਥਣ ਨੇ ਪੋਸਟਰ ਬਨਾਉਣ ਦੇ ਮੁਕਾਬਲੇ ਵਿੱਚ ਪਹਿਲਾ ਇਨਾਮ ਜਿੱਤਿਆ

Published

on

ਲੁਧਿਆਣਾ : ਪੀ.ਏ.ਯੂ. ਵਿੱਚ ਪੀ ਐੱਚ ਡੀ ਦੀ ਵਿਦਿਆਰਥਣ ਕੁਮਾਰੀ ਜਸਪ੍ਰੀਤ ਕੌਰ ਗਰੇਵਾਲ ਨੇ ਬੀਤੇ ਦਿਨੀਂ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਪੋਸਟਰ ਬਨਾਉਣ ਦਾ ਸਰਵੋਤਮ ਇਨਾਮ ਜਿੱਤਿਆ । ਇਹ ਕਾਨਫਰੰਸ ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਸਾਇਣ ਵਿਗਿਆਨ ਵਿਸ਼ੇ ਤੇ ਕਰਵਾਈ ਗਈ ਸੀ ।

ਕੁਮਾਰੀ ਜਸਪ੍ਰੀਤ ਕੌਰ ਨੂੰ ਇਹ ਇਨਾਮ ਅਮਰੀਕਨ ਕੈਮੀਕਲ ਸੁਸਾਇਟੀ ਨੇ ਪ੍ਰਦਾਨ ਕੀਤਾ । ਕੁਮਾਰੀ ਜਸਪ੍ਰੀਤ ਕੌਰ ਰਸਾਇਣ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਮਨਪ੍ਰੀਤ ਕੌਰ ਦੀ ਨਿਗਰਾਨੀ ਹੇਠ ਆਪਣਾ ਪੀ ਐੱਚ ਡੀ ਦਾ ਖੋਜ ਕਾਰਜ ਕਰ ਰਹੀ ਹੈ । ਪੀ.ਏ.ਯੂ. ਦੇ ਵਾਈਸ ਚਾਂਸਲਰ ਸ਼੍ਰੀ ਡੀ ਕੇ ਤਿਵਾੜੀ ਆਈ ਏ ਐੱਸ ਵਧੀਕ ਮੁੱਖ ਸਕੱਤਰ, ਰਜਿਸਟਰਾਰ ਨੇ ਇਸ ਪ੍ਰਾਪਤੀ ਲਈ ਵਧਾਈ ਦਿੱਤੀ ।

Facebook Comments

Trending

Copyright © 2020 Ludhiana Live Media - All Rights Reserved.