ਪੰਜਾਬ ਨਿਊਜ਼

ਪੀ.ਏ.ਯੂ. ਵਿੱਚ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਸਮਾਗਮ ਸਫਲਤਾ ਨਾਲ ਨੇਪਰੇ ਚੜੇ

Published

on

ਲੁਧਿਆਣਾ : ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਲੋਂ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਕਰਵਾਏ ਕਲਾਤਮਕ ਮੁਕਾਬਲੇ ਅਤੇ ਫੋਟੋ ਪ੍ਰਦਰਸ਼ਨੀ ਦੂਜੇ ਦਿਨ ਸਫਲਤਾ ਦੀ ਗਵਾਹੀ ਦੇ ਗਏ । ਇਹਨਾਂ ਸਮਾਗਮਾਂ ਦਾ ਸਮਾਪਤੀ ਸਮਾਰੋਹ ਸਟੂਡੈਂਟਸ ਹੋਮ ਵਿੱਚ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਸ਼ਾਮਿਲ ਹੋਏ । ਉਹਨਾਂ ਨਾਲ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਜੁਆਇੰਟ ਡਾਇਰੈਕਟਰ ਐਗਰੀਕਲਚਰ ਡਾ. ਬਲਵਿੰਦਰ ਸਿੰਘ ਬਰਾੜ ਮੌਜੂਦ ਸਨ ।

ਡਾ. ਬੁੱਟਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਮਨੁੱਖਤਾ ਦੀ ਸਭ ਤੋਂ ਕੀਮਤੀ ਚੀਜ਼ ਹੈ ਅਤੇ ਆਉਣ ਵਾਲੀਆਂ ਪੀੜੀਆਂ ਲਈ ਇਸ ਦੀ ਸੰਭਾਲ ਬੇਹੱਦ ਲਾਜ਼ਮੀ ਹੈ । ਉਹਨਾਂ ਕਿਹਾ ਕਿ ਤਰੱਕੀ ਦੇ ਨਾਲ-ਨਾਲ ਵਾਤਾਵਰਨ ਦੀ ਸਾਂਭ-ਸੰਭਾਲ ਸਾਡੇ ਸਭ ਦਾ ਮੁੱਖ ਫਰਜ਼ ਹੈ । ਇਸ ਸੰਬੰਧੀ ਕਰਾਏ ਕਲਾਤਮਕ ਮੁਕਾਬਲਿਆਂ ਦੇ ਜੇਤੂਆਂ ਨੂੰ ਉਹਨਾਂ ਨੇ ਆਪਣੇ ਕਰ-ਕਮਲਾਂ ਨਾਲ ਇਨਾਮ ਵੰਡੇ ।

ਇਸ ਸੰਬੰਧੀ ਇੱਕ ਵਿਸ਼ੇਸ਼ ਭਾਸ਼ਣ ਉੱਘੇ ਵਾਤਾਵਰਨ ਮਾਹਿਰ ਡਾ. ਬਲਵਿੰਦਰ ਸਿੰਘ ਲੱਖੇਵਾਲੀ ਵੱਲੋਂ ਦਿੱਤਾ ਗਿਆ ਸੀ । ਡਾ. ਲੱਖੇਵਾਲੀ ਨੇ ਆਪਣੇ ਭਾਸ਼ਣ ਵਿੱਚ ਕੁਦਰਤ ਅਤੇ ਮਨੁੱਖ ਦੇ ਡੂੰਘੇ ਸਦੀਵੀ ਸੰਬੰਧਾਂ ਦੀ ਗੱਲ ਕੀਤੀ । ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਸ-ਪਾਸ ਦੀ ਸੰਭਾਲ ਲਈ ਜਾਗਰੂਕ ਹੋਣ ਦੀ ਪ੍ਰੇਰਨਾ ਵੀ ਦਿੱਤੀ । ਸਵਾਗਤੀ ਸ਼ਬਦ ਬੋਲਦਿਆਂ ਸੱਭਿਆਚਾਰਕ ਗਤੀਵਿਧੀਆਂ ਦੇ ਇੰਚਾਰਜ਼ ਡਾ. ਜਸਵਿੰਦਰ ਕੌਰ ਬਰਾੜ ਨੇ ਕਿਹਾ ਕਿ ਇਸ ਧਰਤੀ ਨੂੰ ਸੰਭਾਲਣ ਅਤੇ ਸ਼ਿੰਗਾਰਨ ਲਈ ਬਹੁਤ ਸਾਰੇ ਰੱੁਖ ਲਾਉਣ ਦੀ ਲੋੜ ਹੈ ।

 

Facebook Comments

Trending

Copyright © 2020 Ludhiana Live Media - All Rights Reserved.