ਖੇਤੀਬਾੜੀ
ਪੀ.ਏ.ਯੂ. ਨੇ ਪੋਸ਼ਕ ਬਗੀਚੀ ਬਾਰੇ ਪਿੰਡ ਬੀਹਲਾ ਵਾਸੀਆਂ ਨੂੰ ਸਿਖਲਾਈ ਦਿੱਤੀ
Published
3 years agoon
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਨਿਗਰਾਨੀ ਹੇਠ ਬਲਾਕ ਪੱਖੋਵਾਲ ਦੇ ਪਿੰਡ ਬੀਹਲਾ ਵਿੱਚ ਪੱਛੜੀਆਂ ਜਾਤੀਆਂ ਅਤੇ ਪੱਛੜੇ ਕਬੀਲਿਆਂ ਦੇ ਲੋਕਾਂ ਨੂੰ ਪੋਸ਼ਕ ਬਗੀਚੀ ਦੀ ਸਿਖਲਾਈ ਦੇਣ ਲਈ ਦੋ ਰੋਜ਼ਾ ਕੈਂਪ ਲਾਇਆ । ਇਸ ਕੈਂਪ ਵਿੱਚ 25 ਪੇਂਡੂ ਸੁਆਣੀਆਂ ਸ਼ਾਮਿਲ ਹੋਈਆਂ । ਇਸ ਕੈਂਪ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਤਕਨੀਕੀ ਸਹਿਯੋਗ ਵੀ ਹਾਸਲ ਸੀ ।
ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਸਿਖਲਾਈ ਕੋਰਸ ਦੀ ਰੂਪਰੇਖਾ ਬਾਰੇ ਦੱਸਿਆ । ਉਹਨਾਂ ਕਿਹਾ ਕਿ ਇਸ ਕੋਰਸ ਦਾ ਉਦੇਸ਼ ਪੇਂਡੂ ਲੋਕਾਂ ਨੂੰ ਪੋਸ਼ਕ ਬਗੀਚੀ ਦੇ ਲਾਭ ਤੋਂ ਜਾਣੂੰ ਕਰਵਾ ਕੇ ਉਹਨਾਂ ਵਿੱਚ ਸਿਹਤ ਸੰਬੰਧੀ ਜਾਗਰੂਕਤਾ ਦਾ ਪਸਾਰ ਕਰਨਾ ਹੈ । ਪਸਾਰ ਮਾਹਿਰ ਡਾ. ਲਖਵਿੰਦਰ ਕੌਰ ਨੇ ਭਾਗ ਲੈਣ ਵਾਲਿਆਂ ਨੂੰ ਪਰਿਵਾਰ ਦੀਆਂ ਲੋੜਾਂ ਮੁਤਾਬਿਕ ਸਬਜ਼ੀਆਂ ਅਤੇ ਫ਼ਲਾਂ ਦੀ ਕਾਸ਼ਤ ਲਈ ਪੋਸ਼ਕ ਬਗੀਚੀ ਮਾਡਲ ਅਪਨਾਉਣ ਦੀ ਸਲਾਹ ਦਿੱਤੀ ।
ਡਾ. ਰੂਮਾ ਦੇਵੀ ਨੇ ਰਸੋਈ ਬਗੀਚੀ ਵਿੱਚ ਪੋਸ਼ਕ ਸਬਜ਼ੀਆਂ ਦੀ ਕਾਸ਼ਤ ਦੇ ਨੁਕਤੇ ਸਿਖਿਆਰਥੀਆਂ ਨਾਲ ਸਾਂਝੇ ਕੀਤੇ । ਡਾ. ਹਨੂਮਾਨ ਸਿੰਘ ਨੇ ਵੀ ਇਸ ਵਿਸ਼ੇ ਨਾਲ ਸੰਬੰਧਿਤ ਜਾਣਕਾਰੀ ਸਾਂਝੀ ਕੀਤੀ । ਇਸ ਤੋਂ ਇਲਾਵਾ ਡਾ. ਗਗਨਦੀਪ ਕੌਰ ਅਤੇ ਡਾ. ਹਰਪ੍ਰੀਤ ਕੌਰ ਨੇ ਵੀ ਭਾਗ ਲੈਣ ਵਾਲਿਆਂ ਨੂੰ ਪੋਸ਼ਕ ਬਗੀਚੀ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ।
You may like
-
ਅਗਾਂਹਵਧੂ ਖੇਤੀ ਉੱਦਮੀ ਨੇ ਆਪਣੇ ਤਜਰਬੇ ਵਿਦਿਆਰਥੀਆਂ ਨਾਲ ਕੀਤੇ ਸਾਂਝੇ
-
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲੁਧਿਆਣਾ ‘ਚ ਅੱਜ
-
ਲੁਧਿਆਣਾ ਸਮੇਤ ਕਈ ਸ਼ਹਿਰਾਂ ‘ਚ ਭਾਰੀ ਮੀਂਹ; ਜਾਣੋ ਕਿਵੇਂ ਰਹਿਣਗੇ ਆਉਣ ਵਾਲੇ 2 ਦਿਨ
-
ਪੀਏਯੂ ਬਾਗਬਾਨੀ ਵਿਭਾਗ ਦੇ ਸਾਬਕਾ ਮੁਖੀ ਡਾਕਟਰ ਬਲਦੇਵ ਸਿੰਘ ਢਿੱਲੋਂ ਦਾ ਦੇਹਾਂਤ
-
ਪੀ.ਏ.ਯੂ. ਵਿੱਚ ਗਰਮੀ ਰੁੱਤ ਦੀਆਂ ਸਬਜ਼ੀਆਂ ਬਾਰੇ ਕਰਵਾਇਆ ਵੈਬੀਨਾਰ
-
8 ਜਨਵਰੀ ਤਕ ਪੰਜਾਬ ’ਚ ਹੋਵੇਗੀ ਬਾਰਿਸ਼, ਗੜੇਮਾਰੀ ਦੀ ਵੀ ਸੰਭਾਵਨਾ
