Connect with us

ਪੰਜਾਬੀ

ਪੀ.ਏ.ਯੂ. ਵਿੱਚ ਵਿਸ਼ਵ ਧਰਤੀ ਦਿਹਾੜਾ ਮਨਾਇਆ ਗਿਆ

Published

on

P.A.U. World Earth Day was celebrated in

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਡਾਇਰੈਕਟੋਰੇਟ ਪਸਾਰ ਸਿੱਖਿਆ ਦੇ ਸਹਿਯੋਗ ਨਾਲ ਵਿਸ਼ਵ ਧਰਤੀ ਦਿਹਾੜਾ ਮਨਾਇਆ ਗਿਆ । ਇਸ ਸਮਾਗਮ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਸਨ ।

ਡਾ. ਅਸ਼ੋਕ ਕੁਮਾਰ ਨੇ ਆਪਣੇ ਭਾਸ਼ਣ ਵਿੱਚ ਵਿਦਿਆਰਥੀਆਂ ਅਤੇ ਮਾਹਿਰਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੱਦਾ ਦਿੱਤਾ । ਉਹਨਾਂ ਕਿਹਾ ਕਿ ਆਉਣ ਵਾਲੀਆਂ ਨਸਲਾਂ ਅਤੇ ਮਨੁੱਖ ਜਾਤੀ ਲਈ ਧਰਤੀ ਅਤੇ ਇਸਦੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਬੇਹੱਦ ਜ਼ਰੂਰੀ ਹੈ । ਇਸ ਸੰਬੰਧ ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮੁਹਿੰਮ ਚਲਾਉਣ ਦੀ ਲੋੜ ਹੈ ।

ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਇਸ ਮੌਕੇ ਸੰਬੋਧਨ ਕਰਦਿਆ ਕਿਹਾ ਕਿ ਗੁਰੂਆਂ ਅਤੇ ਪੀਰਾਂ ਨੇ ਵੀ ਧਰਤੀ ਨੂੰ ਮਾਤਾ ਕਿਹਾ ਹੈ । ਇਸ ਲਈ ਇਸਦੀ ਸੰਭਾਲ ਹਰ ਹਾਲ ਵਿੱਚ ਕਰਨੀ ਜ਼ਰੂਰੀ ਹੈ । ਧਰਤੀ ਦੀ ਸੰਭਾਲ ਨਾਲ ਹੀ ਆਉਣ ਵਾਲੀਆਂ ਨਸਲਾਂ ਇਸ ਗ੍ਰਹਿ ਉੱਤੇ ਲੰਮੇ ਸਮੇਂ ਤੱਕ ਜੀਵਤ ਰਹਿ ਸਕਣਗੀਆਂ ।

ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਧਰਤੀ ਦਿਹਾੜੇ ਦੀ ਮਹੱਤਤਾ ਬਾਰੇ ਗੱਲ ਕੀਤੀ । ਉਹਨਾਂ ਨੇ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕਰਦਿਆਂ ਇਸ ਨੂੰ ਇੱਕ ਮੁਹਿੰਮ ਵਾਂਗ ਫੈਲਾਉਣ ਦਾ ਸੱਦਾ ਦਿੱਤਾ । ਡਾ. ਰਵਿੰਦਰ ਕੌਰ ਧਾਲੀਵਾਲ ਨੇ ਵੀ ਇਸ ਮੌਕੇ ਸੰਬੋਧਨ ਕੀਤਾ । ਡਾ. ਮਨਮੀਤ ਕੌਰ ਨੇ ਸਭ ਦਾ ਸਵਾਗਤ ਕੀਤਾ ਅਤੇ ਡਾ. ਲਖਵਿੰਦਰ ਕੌਰ ਨੇ ਅੰਤ ਵਿੱਚ ਧੰਨਵਾਦ ਕੀਤਾ । ਇਸ ਮੌਕੇ ਬੀ ਐੱਸ ਸੀ, ਐੱਮ ਐੱਸ ਸੀ ਅਤੇ ਪੀ ਐੱਚ ਡੀ ਦੇ ਵਿਦਿਆਰਥੀਆਂ ਦਾ ਮਾਡਲ ਬਨਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ । ਜੇਤੂਆਂ ਨੂੰ ਇਨਾਮ ਵੀ ਵੰਡੇ ਗਏ ।

Facebook Comments

Trending