ਪੰਜਾਬ ਨਿਊਜ਼
ਪੀ. ਐੱਸ. ਪੀ. ਸੀ. ਐੱਲ. ਵਲੋਂ ਫਸਲਾਂ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ
Published
3 years agoon

ਪਟਿਆਲਾ : ਪੀ. ਐੱਸ. ਪੀ. ਸੀ. ਐੱਲ. ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਕਣਕ ਦੀ ਵਾਢੀ ਲਗਭਗ ਪੂਰੀ ਹੋ ਚੁੱਕੀ ਹੈ ਅਤੇ ਹੋਰ ਫਸਲਾਂ ਅਤੇ ਸਬਜ਼ੀਆਂ ਦੀ ਬਿਜਾਈ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੂਬੇ ਵਿਚ 20 ਅਪ੍ਰੈਲ ਤੋਂ ਖੇਤੀਬਾੜੀ ਖਪਤਕਾਰਾਂ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ ਕੀਤਾ ਹੈ।
ਇਸ ਸਮਾਂ-ਸਾਰਣੀ ਅਨੁਸਾਰ ਕਪਾਹ ਖੇਤਰ ਫੀਡਰ ਲਈ ਰੋਜ਼ਾਨਾ 8 ਘੰਟੇ ਬਿਜਲੀ, ਗੰਨਾ/ਲੀਚੀ/ਸੂਰਜਮੁਖੀ/ਬਾਗਬਾਨੀ ਲਈ ਰੋਜ਼ਾਨਾ 6 ਘੰਟੇ ਅਤੇ ਬਾਕੀ ਬਚੀਆਂ ਫਸਲਾਂ ਲਈ ਰੋਜ਼ਾਨਾ 4 ਘੰਟੇ/ਵਿਕਲਪਿਕ (Alternate) 8 ਘੰਟੇ ਬਿਜਲੀ ਹੋਵੇਗੀ। ਵਿਭਾਗ ਦੇ ਇਕ ਬੁਲਾਰੇ ਨੇ ਕਿਹਾ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ, ਇਸ ਲਈ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਲਈ ਪਾਣੀ ਦੀ ਸੁਚੱਜੀ ਵਰਤੋਂ ਕਰਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਤੇਜ਼ ਗਰਮੀ ਕਾਰਨ ਪੰਜਾਬ ਵਿਚ ਬਿਜਲੀ ਦੀ ਮੰਗ ਕਈ ਗੁਣਾ ਵੱਧ ਗਈ ਹੈ ਅਤੇ ਦੇਸ਼ ਭਰ ਵਿਚ ਕੋਲੇ ਦੀ ਕਿੱਲਤ ਦੇ ਹਾਲਾਤ ਨੂੰ ਦੇਖਦੇ ਹੋਏ ਪੀ. ਐੱਸ. ਪੀ. ਸੀ. ਐੱਲ. ਆਪਣੇ ਸਾਰੇ ਖਪਤਕਾਰਾਂ ਨੂੰ ਬਿਜਲੀ ਦੀ ਵੱਧ ਤੋਂ ਵੱਧ ਬਚਤ ਕਰਨ ਦੀ ਅਪੀਲ ਕਰਦਾ ਹੈ ਤਾਂ ਜੋ ਆਉਣ ਵਾਲੇ ਝੋਨੇ ਦੇ ਸੀਜ਼ਨ ਵਿਚ ਵਰਤੋਂ ਲਈ ਕੋਲੇ ਦਾ ਕਾਫੀ ਭੰਡਾਰ ਬਣਾਇਆ ਜਾ ਸਕੇ।
You may like
-
ਪੰਜਾਬ ਸਰਕਾਰ ਦੇ ਹੁਕਮਾਂ ‘ਤੇ PSPCL ਦੇ ਨਵੇਂ ਡਿਸਟ੍ਰੀਬਿਊਟਰ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
-
PSPCL ਦੇ 2 ਮੁਲਾਜ਼ਮ ਗ੍ਰਿ/ਫਤਾਰ, ਮਾਮਲਾ ਜਾਣ ਕੇ ਹੋ ਜਾਵੋਗੇ ਹੈਰਾਨ
-
ਪੀ.ਐਸ.ਪੀ.ਸੀ.ਐਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ
-
50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ
-
ਅਰਵਿੰਦ ਕੇਜਰੀਵਾਲ ਨੇ PSPCL ਬਾਰੇ ਸ਼ੇਅਰ ਕੀਤੀ ਪੋਸਟ, ਕਿਹਾ- ਪੰਜਾਬ ਮੁਫਤ ਬਿਜਲੀ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ…
-
ਵਿਧਾਇਕ ਛੀਨਾ ਵਲੋਂ 11 ਕੇ ਵੀ ਰੇਰੂ ਸਾਹਿਬ ਰੋਡ ਫੀਡਰ ਦਾ ਉਦਘਾਟਨ