ਖੇਤੀਬਾੜੀ

ਲੁਧਿਆਣਾ ਜਿਲ੍ਹੇ ‘ਚ 17 ਜੂਨ ਤੋਂ ਲਾਇਆ ਜਾਵੇਗਾ ਝੋਨਾ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਦੱਸੀਆਂ ਨਵੀਆਂ ਤਕਨੀਕਾਂ

Published

on

ਲੁਧਿਆਣਾ : ਪੰਜਾਬ ਵਿੱਚ 26 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਅਤੇ ਪੰਜ ਲੱਖ ਹੈਕਟੇਅਰ ਤੋਂ ਵੱਧ ਬਾਸਮਤੀ ਦੀ ਬਿਜਾਈ ਕੀਤੀ ਜਾਵੇਗੀ। ਸੂਬੇ ਵਿੱਚ ਤੇਜ਼ੀ ਨਾਲ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਖੇਤੀ ਵਿਗਿਆਨੀਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਵਾਰ 17 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ।

ਇਸ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਰਗੀਆਂ ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ ਨਰਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਜਗਰਾਓਂ ਡਾ ਗੁਰਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਝੋਨੇ ਦੀ ਕਿਸਮ ਪੀ ਆਰ 126 ਕਿਸਮ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬੱਚਤ ਕਰਨ ਦੇ ਨਾਲ-ਨਾਲ ਵਧੇਰੇ ਉਤਪਾਦਨ ਵੀ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਿਰਧਾਰਤ ਸਮੇਂ ਤੋਂ ਪਹਿਲਾਂ ਝੋਨੇ ਦੀ ਬਿਜਾਈ ਨਾ ਕਰਨ। 17 ਜੂਨ ਤੋਂ ਪਹਿਲਾਂ ਝੋਨਾ ਬੀਜਣ ਵਾਲੇ ਕਿਸਾਨ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ ਫਾਰਮ ਮਾਸਟਰ ਡਾ ਗੁਰਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਤਿੰਨ ਤਰੀਕਿਆਂ ਨਾਲ ਝੋਨੇ ਦੀ ਬਿਜਾਈ ਕਰਦੇ ਹਨ। ਇਸ ਵਿੱਚ ਕੱਦੂ ਕਰਨਾ, ਸਿੱਧਾ ਬੀਜਾਈ ਅਤੇ ਟਰਾਂਸਪਲਾਂਟਰ ਤਰੀਕੇ ਨਾਲ ਪੈਡੀ ਟਰਾਂਸਪਲਾਂਟਰ । ਉਨ੍ਹਾਂ ਕਿਹਾ ਕਿ ਧਰਤੀ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ‘ਤੇ ਜ਼ੋਰ ਦੇਣਾ ਚਾਹੀਦਾ ਹੈ।

ਇਸ ਮੌਕੇ ਡਾ ਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਜਗਰਾਓਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਸਿਫਾਰਸ਼ਾਂ ਤੋਂ ਬਿਨਾਂ ਖਾਦਾਂ ਤੇ ਕੀੜੇ ਮਾਰਨ ਵਾਲੇ ਜ਼ਹਿਰ ਦੀ ਵਰਤੋਂ ਨਾ ਕਰਨ। ਇਸ ਮੌਕੇ ਡਾ ਜਸਵੰਤ ਸਿੰਘ, ਡਾ ਪੁਸ਼ਪਰਾਣੀ, ਡਾ ਰਿਤੂ ਭੰਗੂ, ਡਾ ਅਮਨਦੀਪ ਸਿੰਘ, ਡਾ ਨਿਤੇਸ਼ ਕੁਮਾਰ, ਡਾ ਸਰਬਜੀਤ ਕੌਰ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.