Connect with us

ਪੰਜਾਬ ਨਿਊਜ਼

ਪਦਮਸ਼੍ਰੀ ਰਜਿੰਦਰ ਗੁਪਤਾ ਬਣੇ ਪੰਜਾਬ ਇੰਜਨੀਅਰਿੰਗ ਕਾਲਜ ਬੋਰਡ ਆਫ਼ ਗਰਵਨਮੈਂਟ ਦੇ ਚੇਅਰਮੈਨ

Published

on

Padma Shri Rajinder Gupta becomes Chairman of Punjab Engineering College Board of Government

ਬਰਨਾਲਾ : ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਪੰਜਾਬ ਇੰਜਨੀਅਰਿੰਗ ਕਾਲਜ ਬੋਰਡ ਆਫ਼ ਗਵਰਨਮੈਂਟ ਦੇ ਮੁੜ੍ਹ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਦੀ ਇਸ ਨਿਯੁਕਤੀ ’ਤੇ ਇਲਾਕੇ ਦੀ ਵੱਖ ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਜੱਥੇਬੰਦੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਨਵੇਂ ਬੋਰਡ ਦੀ ਪ੍ਰਵਾਨਗੀ ਦਿੱਤੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਪੱਤਰ ’ਚ ਪਦਮਸ਼੍ਰੀ ਰਜਿੰਦਰ ਗੁਪਤਾ ਨੂੰ ਪੰਜਾਬ ਇੰਜਨੀਅਰਿੰਗ ਕਾਲਜ ਬੋਰਡ ਆਫ਼ ਗਵਰਨਮੈਂਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਤੇ ਇਹ ਬੋਰਡ ਅਗਲੇ 3 ਸਾਲ ਤੱਕ ਕੰਮ ਕਰੇਗਾ। ਦੱਸ ਦਈਏ ਕਿ ਪਦਮਸ਼੍ਰੀ ਰਜਿੰਦਰ ਗੁਪਤਾ ਪਹਿਲਾਂ ਵੀ ਇਸ ਬੋਰਡ ਦੇ ਚੇਅਰਮੈਨ ਰਹਿ ਚੁੱਕੇ ਹਨ, ਜਿਨ੍ਹਾਂ ਦੀ ਕੁਸ਼ਲਤਾ ਨੂੰ ਵੇਖਦਿਆਂ ਉਨ੍ਹਾਂ ਨੂੰ ਮੁੜ੍ਹ ਤੋਂ ਚੇਅਰਮੈਨ ਥਾਪਿਆ ਗਿਆ ਹੈ।

Facebook Comments

Trending