ਪੰਜਾਬੀ

ਪੰਚਾਇਤ ਵਿਭਾਗ ਵੱਲੋਂ ਪਿੰਡ ਵਲੀਪੁਰ ‘ਚ ਕਰੀਬ 15 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

Published

on

ਲੁਧਿਆਣਾ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਵਲੀਪੁਰ ਵਿਖੇ 14 ਏਕੜ 6 ਕਨਾਲ 2 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।
ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ) ਸ. ਗੁਰਪ੍ਰੀਤ ਸਿੰਘ ਮਾਂਗਟ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਡੀ.ਪੀ.ਓ ਸ੍ਰੀ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ 14 ਏਕੜ 6 ਕਨਾਲ 2 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।

ਸ. ਮਾਂਗਟ ਨੇ ਅੱਗੇ ਦੱਸਿਆ ਕਿ ਇਹ ਪੰਚਾਇਤੀ ਜ਼ਮੀਨ ਨਾਇਬ ਤਹਿਸੀਲਦਾਰ ਕੂਮ ਕਲਾਂ ਸ. ਜਗਦੀਪ ਇੰਦਰ ਸਿੰਘ ਸੋਢੀ, ਐਸ.ਐਚ.ਓ. ਥਾਣਾ ਮੇਹਰਬਾਨ ਸ. ਜਗਦੀਪ ਸਿੰਘ ਗਿੱਲ, ਕਾਨੂੰਗੋ ਸ. ਗੁਰਮੇਲ ਸਿੰਘ, ਪੰਚਾਇਤ ਸਕੱਤਰ ਸ. ਹਰਪਾਲ ਸਿੰਘ, ਪੰਚਾਇਤ ਸੰਮਤੀ ਪਟਵਾਰੀ ਸ. ਬਲਜਿੰਦਰ ਸਿੰਘ ਬਾਜਵਾ, ਸਰਪੰਚ ਸ੍ਰੀਮਤੀ ਪ੍ਰਵੀਨ ਕੁਮਾਰੀ ਦੇ ਨਾਲ ਸਮੂਹ ਗ੍ਰਾਮ ਪੰਚਾਇਤ ਪਿੰਡ ਵਲੀਪੁਰ, ਸੁਪਰਡੰਟ ਬਲਾਕ ਸੰਮਤੀ ਲੁਧਿਆਣਾ-2 ਸ. ਸਰਬਜੀਤ ਸਿੰਘ, ਡੀ.ਡੀ.ਪੀ.ਓ ਦੇ ਰੀਡਰ ਸ੍ਰੀ ਨਰਿੰਦਰ ਸਹਿਗਲ ਦੇ ਸਹਿਯੋਗ ਨਾਲ ਕਬਜ਼ਾ ਮੁਕਤ ਕਰਵਾਈ ਗਈ ਹੈ।

ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ) ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

Facebook Comments

Trending

Copyright © 2020 Ludhiana Live Media - All Rights Reserved.