ਪੰਜਾਬੀ
ਲੁਧਿਆਣਾ ਦੀਆਂ ਸਮੂਹ ਗਰਾਮ ਪੰਚਾਇਤਾਂ ਵਿੱਚ ਮਨਾਇਆ ਗਿਆ ਪੰਚਾਇਤੀ ਰਾਜ ਦਿਵਸ
Published
3 years agoon

ਲੁਧਿਆਣਾ : ਪੰਚਾਇਤ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਜਿਲ੍ਹਾ ਲੁਧਿਆਣਾ ਦੀਆਂ ਸਮੂਹ ਗਰਾਮ ਪੰਚਾਇਤਾਂ ਵਿੱਚ ਪੰਚਾਇਤੀ ਰਾਜ ਦਿਵਸ ਮਨਾਇਆ ਗਿਆ। ਜਿਲ੍ਹਾ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਸ੍ਰੀ ਅਮਿਤ ਪੰਚਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਵੱਲੋਂ ਪੰਚਾਇਤ ਸੰਮਤੀ ਮਾਛੀਵਾੜਾ, ਗ੍ਰਾਮ ਪੰਚਾਇਤ ਰੋਹਲੇ ਬਲਾਕ ਮਾਛੀਵਾੜਾ ਤੇ ਗ੍ਰਾਮ ਪੰਚਾਇਤ ਚਹਿਲਾਂ ਬਲਾਕ ਸਮਰਾਲਾ ਨੂੰ ਸਨਮਾਨਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਪੰਚਾਇਤ ਸੰਮਤੀ ਮਾਛੀਵਾੜਾ ਨੂੰ ਗਰਾਮ ਪੰਚਾਇਤ ਵਿੱਚ ਕਰਵਾਏ ਜਾਂਦੇ ਕੰਮਾਂ ਦੀ ਦੇਖ-ਰੇਖ ਕਰਨ ਅਤੇ ਸਥਾਈ ਕਮੇਟੀਆਂ ਦੀ ਸਮਾਂਬੱਧ ਤਰੀਕੇ ਨਾਲ ਮੀਟਿੰਗਾਂ ਕਰਨ ਲਈ ਅਤੇ ਗਰਾਮ ਪੰਚਾਇਤ ਰੋਹਲੇ ਨੂੰ ਪਿੰਡ ਵਾਸੀਆਂ ਦੀ ਭਲਾਈ ਲਈ ਕੀਤੇ ਕੰਮਾਂ, ਅਤੇ ਵਿਦਿਆ ਦਾ ਪੱਧਰ ਉੱਚਾ ਕਰਨ ਲਈ ਦੀਨ ਦਿਆਲ ਉਪਾਦਿਆ ਪੰਚਾਇਤ ਸ਼ਸ਼ਕਤੀਕਰਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ .
ਇਸੇ ਤਰਾਂ੍ਹ ਗਰਾਮ ਪੰਚਾਇਤ ਚਹਿਲਾਂ ਨੂੰ ਨਾਨਜੀ ਦੇਸ਼ਮੁੱਖ ਰਾਸ਼ਟਰੀ ਗੌਰਵ ਗਰਾਮ ਸਭਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੰਚਾਇਤ ਸੰਮਤੀ ਮਾਛੀਵਾੜਾ ਅਤੇ ਗਰਾਮ ਪੰਚਾਇਤਾਂ ਨੂੰ ਪੁਰਸਕਾਰ ਨਾਲ ਸਨਮਾਨਿਤ ਹੋਣ ਤੇ ਸ੍ਰੀ ਸੰਜੀਵ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਲੁਧਿਆਣਾ ਵੱਲੋਂ ਵੀ ਸਲਾਘਾ ਕੀਤੀ ਗਈ।
You may like
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
‘ਸਰਕਾਰ ਤੁਹਾਡੇ ਦੁਆਰ’ ਤਹਿਤ ਰੈਵੇਨਿਊ ਕੈਂਪ ‘ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ
-
ਲੁਧਿਆਣਾ ‘ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸ਼ਾਨਦਾਰ ਆਯੋਜਨ