ਖੇਤੀਬਾੜੀ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਝੋਨੇ ਦੇ ਮਧਰੇਪਣ ਦਾ ਲੱਭਿਆ ਕਾਰਨ

Published

on

ਲੁਧਿਆਣਾ : ਪੀਏਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ ਗੁਰਵਿੰਦਰ ਸਿੰਘ, ਪੀਏਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ, ਅਪਰ ਨਿਰਦੇਸ਼ਕ ਖੋਜ ਡਾ ਪੁਸ਼ਪਿੰਦਰਪਾਲ ਸਿੰਘ ਪੰਨੂ, ਡਾ ਗੁਰਜੀਤ ਸਿੰਘ ਮਾਂਗਟ ਅਤੇ ਝੋਨਾ ਵਿਗਿਆਨੀਆਂ ਦਿ ਮੌਜੂਦਗੀ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਕਿ ਝੋਨੇ ਦੇ ਬੂਟਿਆਂ ਦੇ ਮਧਰੇ ਰਹਿਣ ਪਿੱਛੇ ਅਸਲ ਕਾਰਨ ਦੱਖਣੀ ਝੋਨਾ ਬਲੈਕ-ਸਟ੍ਰੀਕਡ ਬੌਣਾ ਵਾਇਰਸ ਹੈ।

ਡਾ ਢੱਟ ਨੇ ਵਿਸਥਾਰ ਨਾਲ ਦੱਸਿਆ ਕਿ ਪੰਜਾਬ ਵਿੱਚ ਝੋਨਾ ਅੱਜ ਤੋਂ ਪਹਿਲਾਂ ਕਈ ਬੈਕਟੀਰੀਆ ਅਤੇ ਉੱਲੀ ਦੀਆਂ ਬਿਮਾਰੀਆਂ ਨਾਲ ਪ੍ਰਭਾਵਿਤ ਹੋਣ ਲਈ ਜਾਣਿਆ ਜਾਂਦਾ ਸੀ, ਪਰ ਇਸ ਸਾਲ ਦੇ ਅੱਧ ਜੁਲਾਈ ਵਿੱਚਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਝੋਨੇ ਦੇ ਪੌਦਿਆਂ ਦੇ ਮਧਰੇਪਣ ਦੀਆਂ ਸ਼ਿਕਾਇਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ।

ਇਨ੍ਹਾਂ ਲੱਛਣਾਂ ਬਾਰੇ ਮੁੱਢਲੀਆਂ ਰਿਪੋਰਟਾਂ ਸ੍ਰੀ ਫਤਿਹਗੜ੍ਹ ਸਾਹਿਬ, ਪਟਿਆਲਾ, ਹੁਸ਼ਿਆਰਪੁਰ, ਲੁਧਿਆਣਾ, ਪਠਾਨਕੋਟ, ਐਸਏਐਸ ਨਗਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਆਉਣੀਆਂ ਸ਼ੁਰੂ ਹੋਈਆਂ । ਇਕ ਮਹੀਨੇ ਦੇ ਅੰਦਰ-ਅੰਦਰ, ਲੱਗਭੱਗ ਸਾਰੇ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਰਾਜਾਂ ਵਿਚ ਝੋਨੇ ਦੇ ਮਧਰੇਪਣ ਦੀ ਸਮੱਸਿਆ ਦੇਖੀ ਗਈ।

ਇਸ ਸਮੱਸਿਆ ਤੋਂ ਪ੍ਰਭਾਵਿਤ ਬੂਟੇ ਅਤੇ ਸਧਰੇ, ਪੱਤੇ ਨੋਕਦਾਰ ਅਤੇ ਜੜ੍ਹਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਸਨ। ਗੰਭੀਰ ਰੂਪ ਵਿੱਚ ਪ੍ਰਭਾਵਿਤ ਝੋਨੇ ਦੇ ਖੇਤਾਂ ਵਿੱਚ ਪੌਦੇ ਮੁਰਝਾ ਗਏ, ਰੁਕੇ ਹੋਏ ਪੌਦਿਆਂ ਦੀ ਉਚਾਈ ਆਮ ਪੌਦਿਆਂ ਨਾਲੋਂ 1/2 ਤੋਂ 1/3 ਤੱਕ ਰਹਿ ਗਈ। ਇਹਨਾਂ ਪੌਦਿਆਂ ਦੀਆਂ ਜੜ੍ਹਾਂ ਘੱਟ ਡੂੰਘੀਆਂ ਸਨ ਅਤੇ ਇਹਨਾਂ ਨੂੰ ਆਸਾਨੀ ਨਾਲ ਜੜ੍ਹੋਂ ਪੁੱਟਿਆ ਜਾ ਸਕਦਾ ਸੀ।

Facebook Comments

Trending

Copyright © 2020 Ludhiana Live Media - All Rights Reserved.