Connect with us

ਪੰਜਾਬੀ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਫਦ ਵੱਲੋਂ ਹਲਕਾ ਪੂਰਬੀ ਦੇ ਸਰਕਾਰੀ ਕਾਲਜ਼ ਦਾ ਵਿਸ਼ੇਸ਼ ਦੌਰਾ

Published

on

Panjab University Chandigarh delegation pays special visit to Government College, Halqa East

ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ‘ਚ ਪੈਂਦੇ ਨਵੇਂ ਸਰਕਾਰੀ ਕਾਲਜ਼ ਵਿੱਚ ਨਵੇਂ ਕੋਰਸਾਂ ਸੁਰੂ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਦਿੱਤੇ ਸੱਦੇ ‘ਤੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਫਦ ਵੱਲੋਂ ਵਿਸ਼ੇਸ਼ ਦੌਰਾ ਕਰਦਿਆਂ ਕਾਲਜ਼ ਵਿੱਚ ਮੌਜੂਦਾ ਬੁਨਿਆਦੀ ਢਾਂਚੇ ਅਤੇ ਹੋਰ ਜ਼ਰੂਰੀ ਲੋੜਾਂ ਦੀ ਸਮੀਖਿਆ ਕੀਤੀ।

ਵਿਧਾਇਕ ਭੋਲਾ ਨੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਪੈਂਦੇ ਵਸਨੀਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਕਾਲਜ਼ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਵਸਨੀਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕੇ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਦੂਰ-ਦੁਰਾਡੇ ਜਾਣਾ ਪੈਂਦਾ ਹੈ ਜਿਸ ਵਿੱਚ ਆਵਾਜਾਈ ਲਈ ਕਾਫੀ ਸਮਾਂ ਲੰਘ ਜਾਂਦਾ ਹੈ ਅਤੇ ਟ੍ਰੈਫਿਕ ਤੋਂ ਇਲਾਵਾ ਹੋਰ ਵੱਖ-ਵੱਖ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਇਹ ਅਪੀਲ ਕੀਤੀ ਸੀ ਕਿ ਹਲਕਾ ਪੂਰਬੀ ਦੇ ਸਰਕਾਰੀ ਕਾਲਜ ਵਿੱਚ ਬੀ.ਬੀ.ਏ., ਬੀ.ਸੀ.ਏ., ਬੀ.ਐਸ.ਸੀ., ਬੀ.ਕਾਮ, ਕੰਪਿਊਟਰ ਆਦਿ ਦੀਆਂ ਵੀ ਕਲਾਸਾਂ ਸੁਰੂ ਕੀਤੀਆਂ ਜਾਣ ਤਾਂ ਜੋ ਹਲਕੇ ਦੇ ਵਿਦਿਆਰਥੀਆਂ ਨੂੰ ਇਸ ਦਾ ਲਾਭਾ ਮਿਲ ਸਕੇ। ਵਿਧਾਇਕ ਭੋਲਾ ਦੇ ਵਿਸ਼ੇਸ਼ ਸੱਦੇ ‘ਤੇ ਉਨ੍ਹਾਂ ਅੱਜ ਕਾਲਜ਼ ਦਾ ਨੀਰੀਖਣ ਕੀਤਾ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਫਦ ਵੱਲੋਂ ਵਿਧਾਇਕ ਭੋਲਾ ਨੂੰ ਇਹ ਵਿਸ਼ਵਾਸ਼ ਦਿਵਾਇਆ ਗਿਆ ਕਿ ਅਗਲੇ 3 ਮਹੀਨਿਆਂ ਦੇ ਅੰਦਰ ਨਵੇਂ ਕੋਰਸ ਸੁਰੂ ਕਰ ਦਿੱਤੇ ਜਾਣਗੇ। ਉਨ੍ਹਾ ਦੱਸਿਆ ਕਿ 13 ਕਰੋੜ ਦੀ ਲਾਗਤ ਵਾਲੇ ਇਸ ਕਾਲਜ਼ ਨੂੰ 2 ਸਾਲ ਪਹਿਲਾਂ ਹੀ ਸੁਰੂ ਕਰ ਦਿੱਤਾ ਗਿਆ ਸੀ ਅਤੇ ਹੁਣ ਬੀ.ਬੀ.ਏ., ਬੀ.ਸੀ.ਏ., ਬੀ.ਐਸ.ਸੀ., ਬੀ.ਕਾਮ, ਕੰਪਿਊਟਰ ਆਦਿ ਦੀਆਂ ਵੀ ਕਲਾਸਾਂ ਸੁਰੂ ਕਰਨ ਜਾ ਰਹੇ ਹਾਂ। ਉਨ੍ਹਾ ਦੱਸਿਆ ਕਿ ਵਿਦਿਆਰਥੀਆਂ ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਤਕਨੀਕੀ ਸਿੱਖਿਆ ਅਤੇ ਸਕਿੱਲ ਡਿਵੈਲਪਮੈਂਟ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।

Facebook Comments

Trending