Connect with us

ਪੰਜਾਬੀ

ਪੇਪਰ ਰਹਿਤ ਵਿਧਾਨ ਸਭਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕੱਦਮ-ਵਿਧਾਇਕ ਛੀਨਾ

Published

on

Paperless Vidhan Sabha is a laudable step of the Punjab Government-Legislative Chhina

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸੂਬੇ ਵਿੱਚ ਪੇਪਰ ਰਹਿਤ ਵਿਧਾਨ ਸਭਾ ਸ਼ੁਰੂ ਹੋਣ ਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਵਿਧਾਇਕ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ ਵੀ ਲਾਂਚ ਕੀਤੀ ਗਈ ਜਿਸ ਨਾਲ ਪੰਜਾਬ ਦੀ ਵਿਧਾਨ ਸਭਾ ਦੇਸ਼ ਦੀ ਪਹਿਲੀ ਅਜਿਹੀ ਵਿਧਾਨ ਸਭ ਬਣੀ ਹੈ ਜੋਕਿ ਪੇਪਰ ਲੈਸ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਪੇਪਰ ਰਹਿਤ ਹੋਣ ਕਾਰਨ ਕਾਗਜ਼ਾਂ ਦੀ ਕਾਫੀ ਬੱਚਤ ਹੋਵੇਗੀ।

ਸਰਕਾਰੀ ਖ਼ਜ਼ਾਨੇ ਨੂੰ ਜਿੱਥੇ ਕਰੀਬ 21 ਲੱਖ ਰੁਪਏ ਦੀ ਬੱਚਤ ਹੋਵੇਗੀ ਉੱਥੇ 34 ਟਨ ਕਾਗਜ਼ ਦੀ ਖ਼ਪਤ ਵੀ ਘੱਟੇਗੀ। 34 ਟਨ ਕਾਗਜ਼ ਤਿਆਰ ਕਰਨ ਲਈ 800 ਤੋਂ ਵੱਧ ਦਰਖਤਾਂ ਦੀ ਕਟਾਈ ਕੀਤੀ ਜਾਂਦੀ ਸੀ ਉਸ ਦਾ ਵੀ ਬਚਾਅ ਹੋਵੇਗਾ। ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਲਈ ਇਹ ਕਦਮ ਸਮੇਂ ਦੀ ਲੋੜ ਸੀ ਅਤੇ ਪੰਜਾਬ ਸਰਕਾਰ ਨੇ ਬਾਕੀਆਂ ਸੂਬਿਆਂ ਲਈ ਉਦਾਹਰਨ ਸੈੱਟ ਕੀਤੀ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਨੇਵਾ ਐਪ ਸਬੰਧੀ ਵਿਧਾਨ ਸਭਾ ਦੇ ਮੈਂਬਰਾਂ ਨੂੰ ਸਿਖਲਾਈ ਦੇਣ ਲਈ ਸੈਸ਼ਨ ਅਤੇ ਵਰਕਸ਼ਾਪ ਦਾ ਵੀ ਪ੍ਰਬੰਧ ਕੀਤਾ ਗਿਆ।

Facebook Comments

Trending