Connect with us

ਇੰਡੀਆ ਨਿਊਜ਼

ਹੋਣ ਵਾਲੀਆਂ ਕੈਨੇਡਾ ਸੰਸਦ ਮੈਂਬਰ ਚੋਣਾਂ ਨੂੰ ਲੈਕੇ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਦੀ ਕੀਤੀ ਹੌਸਲਾ ਅਫਜਾਈ

Published

on

ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇੰਨੀਂ ਦਿਨੀਂ ਉਹ ਆਪਣੀ ਲਵ ਲਾਈਫ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਇੱਕ ਵਾਰ ਫਿਰ ਤੋਂ ਉਨ੍ਹਾਂ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਨਾਲ ਨਵੀਂ ਤਸਵੀਰ ਸ਼ੇਅਰ ਕੀਤੀ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਪਰਮੀਸ਼ ਵਰਮਾ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਪਾ ਕੇ ਗੀਤ ਗਰੇਵਾਲ ਦੀ ਹੌਸਲਾ ਅਫਜਾਈ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ, ”ਤੁਸੀਂ ਜਾਣਦੇ ਹੋ I’d walk a thousand miles, If I could see you tonight. Joining Geet’s Campaign now Back to Work. Best of Luck।” ਨਾਲ ਹੀ ਉਨ੍ਹਾਂ ਨੇ ਗੀਤ ਗਰੇਵਾਲ ਨੂੰ ਟੈਗ ਵੀ ਕੀਤਾ ਹੈ। ਇਸ ਪੋਸਟ ਨੂੰ ਲੋਕਾਂ ਵਲੋਂ ਵੱਡੀ ਗਿਣਤੀ ‘ਚ ਲਾਈਕਸ ਕੀਤਾ ਗਿਆ ਹੈ।

ਉੱਥੇ ਹੀ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵੱਲੋਂ ਨਾਮਜ਼ਦ ਹੋਈ ਹੈ।

ਇੰਨੀਂ ਦਿਨੀਂ ਉਹ ਆਪਣੀ ਪਾਰਟੀ ਲਈ ਜ਼ੋਰ-ਸ਼ੋਰ ਨਾਲ ਚੋਣ ਦਾ ਪ੍ਰਚਾਰ ਕਰ ਰਹੀ ਹੈ। ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦਾ ਨਾਮੀ ਗਾਇਕ ਹੈ। ਗਾਇਕ ਦੇ ਖ਼ੇਤਰ ਨਾਲ ਉਹ ਅਦਾਕਾਰੀ ਦੇ ਖ਼ੇਤਰ ‘ਚ ਕਾਫ਼ੀ ਸਰਗਰਮ ਹਨ।

 

Facebook Comments

Trending