Connect with us

ਦੁਰਘਟਨਾਵਾਂ

ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਕਾਰਨ ਰਾਹਗੀਰ ਨੇ ਤੋੜਿਆ ਦਮ

Published

on

Passers-by died after being hit by a speeding car

ਲੁਧਿਆਣਾ : ਸੜਕ ਪਾਰ ਕਰ ਰਹੇ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਏਨੀ ਬੁਰੀ ਤਰ੍ਹਾਂ ਟੱਕਰ ਮਾਰੀ ਕਿ ਕੁਝ ਸਮੇਂ ਬਾਅਦ ਉਸ ਨੇ ਦਮ ਤੋੜ ਦਿੱਤਾ । ਹਾਦਸੇ ਤੋਂ ਬਾਅਦ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਸ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਗੁਰਨਾਮ ਨਗਰ ਜੱਸੀਆਂ ਰੋਡ ਦੇ ਰਹਿਣ ਵਾਲੇ ਹਰੀਸ਼ ਸਿੰਘ ਦੇ ਬਿਆਨ ਉੱਪਰ ਕਾਰ ਚਾਲਕ ਪੁਰਾਣੀ ਮਾਧੋਪੁਰੀ ਦੇ ਵਾਸੀ ਜਿਨੇਸ਼ ਕੁਮਾਰ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਹਰੀਸ਼ ਨੇ ਦੱਸਿਆ ਕਿ ਉਸ ਦਾ ਜੀਜਾ ਵਿਜੈ ਨਗਰ ਦਾ ਵਾਸੀ ਅਜੇ ਕੁਮਾਰ ਨਵੀਂ ਸਬਜ਼ੀ ਮੰਡੀ ਤੋਂ ਪੈਦਲ ਹੀ ਘਰ ਵੱਲ ਆ ਰਿਹਾ ਸੀ। ਉਹ ਜਿਸ ਤਰ੍ਹਾਂ ਹੀ ਪ੍ਰਿੰਕਲ ਹੌਜ਼ਰੀ ਦੇ ਲਾਗੋ ਸੜਕ ਕਰਾਸ ਕਰਨ ਲੱਗਾ ਤਾਂ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਨੇ ਬਾਅਦ ਵਿਚ ਦਮ ਤੋੜ ਦਿੱਤਾ। ਇਸ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Facebook Comments

Trending