Connect with us

ਪੰਜਾਬ ਨਿਊਜ਼

ਰਾਹਤ ਭਰੀ ਖਬਰ: ਪਟਿਆਲਾ ਦੇ ਪਹਿਲੇ ਕੋਰੋਨਾ ਮਰੀਜ਼ ਨੇ ਜਿੱਤੀ ਕੋਰੋਨਾ ਤੋਂ ਜੰਗ

Published

on

ਜ਼ਿਲ੍ਹਾ ਪਟਿਆਲਾ ਦੇ ਘਨੌਰ ਦੇ ਨੇੜੇ ਪਿੰਡ ਰਾਮ ਨਗਰ ਸੈਣੀਆਂ ਦੇ ਨਿਵਾਸੀ ਗੁਰਪ੍ਰੀਤ ਸਿੰਘ ਨੇ ਕੋਰੋਨਾ ਖਿਲਾਫ ਜੰਗ ਜਿੱਤ ਲਈ ਹੈ ਅਤੇ ਕੱਲ੍ਹ ਉਸਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਇਲਾਜ ਅੰਬਾਲਾ ਹਸਪਤਾਲ ‘ਚ ਚੱਲ ਰਿਹਾ ਸੀ ਅਤੇ ਇਹ ਇਹ ਪਟਿਆਲਾ ਜ਼ਿਲ੍ਹੇ ਦਾ ਪਹਿਲਾ ਮਰੀਜ਼ ਸੀ। ਕਿਹਾ ਜਾਂਦਾ ਹੈ ਕਿ ਇਹ ਨੌਜਵਾਨ ਨੇਪਾਲ ਤੋਂ ਹੁੰਦੇ ਹੋਏ ਦੇਸ਼ ਆਇਆ ਸੀ। ਇਸ ਤੋਂ ਬਾਅਦ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਵੀ ਜਾਂਚ ਲਈ ਸੈਂਪਲ ਲਏ ਗਏ ਹਨ ਪਰ ਉਹ ਸਾਰੇ ਨੈਗੇਟਿਵ ਆਏ ਸਨ। ਇਸ ਤੋਂ ਬਾਅਦ ਅੱਜ ਪਟਿਆਲਾ ਸੀ ਦੂਜੇ ਕੇਸ ਦੀ ਪੁਸ਼ਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ 32 ਸਾਲਾਂ ਨੌਜਵਾਨ ਕੋਰੋਨਾ ਪੋਜ਼ੀਟਿਵ ਪਾਇਆ ਗਿਆ ਹੈ ਅਤੇ ਇਸ ਤੋਂ ਬਾਅਦ ਪ੍ਰਸ਼ਾਸਨ ਨੇ ਪਟਿਆਲਾ ਦੇ ਸਿਵਲ ਲਾਈਨਜ਼ ਦਾ ਇਲਾਕਾ ਸੀਲ ਕਰ ਦਿੱਤਾ ਹੈ ਅਤੇ ਉਸਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Facebook Comments

Trending