Connect with us

ਪੰਜਾਬ ਨਿਊਜ਼

ਪਟਿਆਲਾ ‘ਚ ਮਿਲੀ ਨਵ-ਜੰਮੀ ਬੱਚੀ ਦੀ ਮ੍ਰਿਤਕ ਦੇਹ

Published

on

ਜਿਥੇ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਤਹਿਤ ਬੱਚੀਆਂ ਦੀ ਹੱਤਿਆ ਸਬੰਧੀ ਸੈਮੀਨਾਰ ਕਰਵਾਏ ਜਾਂਦੇ ਹਨ ਤੇ ਲੋਕਾਂ ਨੂੰ ਬੱਚੀਆਂ ਲਈ ਜਾਗਰੂਕ ਕੀਤਾ ਜਾਂਦਾ ਹੈ ਉਥੇ ਹੀ ਲੋਕ ਬੱਚੀਆਂ ਤੇ ਕਹਿਰ ਕਰਨ ਤੋਂ ਬਾਜ ਨਹੀਂ ਆਉਂਦੇ। ਅਜਿਹਾ ਹੀ ਇਕ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨਵ-ਜੰਮੀ ਬੱਚੀ ਦੀ ਲਾਸ਼ ਮਿਲੀ ਹੈ। ਇਹ ਲਾਸ਼ ਪਟਿਆਲਾ ਦੇ ਸਨੌਰੀ ਅੱਡੇ ਦੇ ਕੋਲ ਗੁਰਦੇਵ ਇਨਕਲੇਵ ਤੋਂ ਮਿਲੀ ਹੈ।

ਦਸ ਦਈਏ ਕਿ ਲਾਸ਼ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਖਾ ਲਿਆ ਅਤੇ ਸਿਰ ਧੜ ਨਾਲੋਂ ਅਲੱਗ ਕਰ ਦਿੱਤਾ। ਇਸ ਮਾਮਲੇ ਦੀ ਸੂਚਨਾ ਲੋਕਾਂ ਨੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਦਿੱਤੀ। ਪੁਲਿਸ ਮੌਕੇ ਤੇ ਪਹੁੰਚੀ ਤੇ ਬੱਚੀ ਦੀ ਲਾਸ਼ ਨੂੰ ਆਪਣੇ ਕਬਜੇ ਚ ਲੈ ਕੇ ਰਾਜਿੰਦਰਾ ਹਸਪਤਾਲ ਭੇਜ ਦਿਤਾ ਅਤੇ ਅਣਪਛਾਤਿਆਂ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ।

Facebook Comments

Trending