Connect with us

ਪੰਜਾਬ ਨਿਊਜ਼

ਪਟਵਾਰੀ, ਕਾਨੂੰਨਗੋ ਤੇ ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦੀ ਸਖ਼ਤ ਚਿਤਾਵਨੀ

Published

on

Patwari, Kanungo and D. C. Chief Minister's stern warning to office employees

ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਦਿਨਾਂ ਵਿਚ ਕਲਮ ਛੋੜ ਹੜਤਾਲ ਕਰਨ ਵਾਲੇ ਪਟਵਾਰੀ, ਕਾਨੂੰਨਗੋ ਅਤੇ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਨੇ ਸਖ਼ਤ ਲਹਿਜ਼ੇ ’ਚ ਆਖਿਆ ਹੈ ਕਿ ਜਾਣਕਾਰੀ ਮੁਤਾਬਕ ਪਟਵਾਰੀ, ਕਾਨੂੰਨਗੋ ਕਿਸੇ ਰਿਸ਼ਵਤ ਮਾਮਲੇ ’ਚ ਫਸੇ ਆਪਣੇ ਇਕ ਸਾਥੀ ਦੇ ਹੱਕ ਵਿਚ ਅਤੇ ਡੀ. ਸੀ. ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ’ਚ ਕਲਮ ਛੋੜ ਹੜਤਾਲ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਲਮ ਛੋੜ ਹੜਤਾਲ ਕਰੋ ਪਰ ਬਾਅਦ ਵਿਚ ਕਲਮ ਥੋਡੇ ਹੱਥਾਂ ’ਚ ਦੇਣੀ ਹੈ ਜਾਂ ਨਹੀਂ ਇਹ ਫ਼ੈਸਲਾ ਸਰਕਾਰ ਕਰੇਗੀ। ਮੁੱਖ ਮੰਤਰੀ ਨੇ ਆਖਿਆ ਹੈ ਕਿ ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੋਜ਼ਗਾਰ ਮੌਜੂਦ ਹਨ, ਜਿਹੜੇ ਤੁਹਾਡੇ ਵਾਲੀਆਂ ਕਲਮਾਂ ਫੜਣ ਨੂੰ ਤਿਆਰ ਬੈਠੇ ਹਨ। ਪੰਜਾਬ ਦੇ ਲੋਕਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਾਫ ਆਖਿਆ ਹੈ ਕਿ ਜੇਕਰ ਪਟਵਾਰੀ, ਕਾਨੂੰਨਗੋ, ਡੀ. ਸੀ. ਦਫਤਰ ਦੇ ਕਰਮਚਾਰੀ ਕਲਮ ਛੋੜ ਹੜਤਾਲ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਰਕਾਰ ਸਖ਼ਤ ਰੁਖ਼ ਅਖਤਿਆਰ ਕਰੇਗੀ।

Facebook Comments

Trending