Connect with us

ਦੁਰਘਟਨਾਵਾਂ

ਪੀ.ਏ.ਯੂ. ਦੇ ਵਿਦਿਆਰਥੀ ਦੀ ਮੌ/ਤ ਤੇ ਹੋਈ ਸ਼ੋਕ ਸਭਾ

Published

on

PAU A condolence meeting was held on the death of a student of
ਲੁਧਿਆਣਾ :  ਪੀ.ਏ.ਯੂ. ਦੇ ਹੋਸਟਲ ਨੰ. 1 ਵਿੱਚ ਇੱਕ ਸ਼ੋਕ ਸਭਾ ਹੋਈ | ਬੀ ਐੱਸ ਸੀ ਐਗੀਰਕਲਚਰ ਦੇ ਤੀਜੇ ਸਾਲ ਦੇ ਵਿਦਿਆਰਥੀ ਕੁਸ਼ਵਿੰਦਰ ਸਿੰਘ ਦੀ ਬੀਤੇ ਦਿਨੀਂ ਹੋਈ ਮੌ/ਤ ਬਾਰੇ ਸ਼ੋਕ ਪ੍ਰਗਟ ਕਰਨ ਲਈ ਇਸ ਸਭਾ ਦਾ ਆਯੋਜਨ ਕੀਤਾ ਗਿਆ ਸੀ | ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੁਸ਼ਵਿੰਦਰ ਸਿੰਘ ਦੀ ਮੌਤ ਤੇ ਅਫ਼ਸੋਸ ਪ੍ਰਗਟ ਕਰਦਿਆਂ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ |
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਆਪਣੇ ਸੰਦੇਸ਼ ਵਿੱਚ ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ | ਉਹਨਾਂ ਕਿਹਾ ਕਿ ਇਸ ਨੌਜਵਾਨ ਹੋਣਹਾਰ ਵਿਦਿਆਰਥੀ ਦੀ ਮੌਤ ਨਾਲ ਸਾਰੀ ਯੂਨੀਵਰਸਿਟੀ ਸਕਤੇ ਵਿੱਚ ਆ ਗਈ | ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਇਸ ਔਖੀ ਘੜੀ ਵਿੱਚ ਪਰਿਵਾਰ ਨਾਲ ਆਪਣੀ ਸਾਂਝ ਦਾ ਪ੍ਰਗਟਾਵਾ ਕੀਤਾ |ਇਸ ਮੌਕੇ  ਵੱਡੀ ਗਿਣਤੀ ਵਿੱਚ ਪੀ.ਏ.ਯੂ. ਦੇ ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਲਈ ਮੌਜੂਦ ਰਹੇ |

Facebook Comments

Trending