Connect with us

ਖੇਤੀਬਾੜੀ

ਪੀ.ਏ.ਯੂ. ਵੱਲੋਂ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਮੰਗੀਆਂ ਅਰਜ਼ੀਆਂ 

Published

on

PAU Applications sought from progressive farmers to be honored at the September Kisan Mela

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਹਰ ਸਾਲ ਵਾਂਗ ਸਤੰਬਰ ਮਹੀਨੇ ਦੇ ਕਿਸਾਨ ਮੇਲੇ ਤੇ ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ | ਇਸ ਵਾਰ ਵੀ ਇਹਨਾਂ ਸਨਮਾਨਾਂ ਲਈ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਤੋਂ ਅਰਜ਼ੀਆਂ ਦੀ ਮੰਗੀ ਕੀਤੀ ਗਈ ਹੈ | ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਇਹਨਾਂ ਇਨਾਮਾਂ ਵਿੱਚ ਸ. ਦਲੀਪ ਸਿੰਘ ਧਾਲੀਵਾਲ ਪੁਰਸਕਾਰ ਪ੍ਰਮੁੱਖ ਹੈ|

 ਇਸ ਪੁਰਸਕਾਰ ਵਿੱਚ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਤੋਂ ਇਲਾਵਾ ਸਨਮਾਨ ਪੱਤਰ ਵੀ ਸ਼ਾਮਲ ਹੈ|ਇਸੇ ਤਰ੍ਹਾਂ ਪਰਵਾਸੀ ਭਾਰਤੀ ਪੁਰਸਕਾਰ ਵੰਨ-ਸਵੰਨੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿੱਤਾ ਜਾਵੇਗਾ| ਇਸ ਪੁਰਸਕਾਰ ਵਿੱਚ ਅੱਠ ਹਜ਼ਾਰ ਰੁਪਏ ਦੀ ਧਨ ਰਾਸ਼ੀ ਤੋਂ ਇਲਾਵਾ ਸ਼ਲਾਘਾ ਪੱਤਰ ਵੀ ਦਿੱਤਾ ਜਾਂਦਾ ਹੈ |ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਹੜੇ ਆਪਣੀ ਕੁੱਲ ਜ਼ਮੀਨ ਵਿੱਚੋਂ 60 ਫੀਸਦੀ ਰਕਬੇ ‘ਤੇ ਸਬਜ਼ੀਆਂ ਬੀਜਦੇ ਹਨ |
ਇਸ ਪੁਰਸਕਾਰ ਵਿੱਚ 3100/- ਰੁਪਏ ਦੀ ਧਨ ਰਾਸ਼ੀ ਤੋਂ ਇਲਾਵਾ ਸ਼ਲਾਘਾ ਪੱਤਰ ਵੀ ਦਿੱਤਾ ਜਾਵੇਗਾ |ਸ. ਸੁਰਜੀਤ ਸਿੰਘ ਢਿੱਲੋਂ ਪੁਰਸਕਾਰ ਪੰਜ ਏਕੜ ਤੋਂ ਘੱਟ ਮਾਲਕੀ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜੋ ਖੁਦ ਖੇਤੀ ਕਰਦੇ ਹੋਣ| ਇਸ ਸਨਮਾਨ ਦੀ ਰਾਸ਼ੀ ਪੰਜ ਹਜ਼ਾਰ ਰੁਪਏ ਹੋਵੇਗੀ |ਜਗਬੀਰ ਕੌਰ ਮੈਮੋਰੀਅਲ  ਐਵਾਰਡ ਸਿਰਫ਼ ਅਗਾਂਹਵਧੂ ਕਿਸਾਨ ਬੀਬੀਆਂ ਲਈ ਹੀ ਰਾਖਵਾਂ ਹੈ ਜੋ ਖੇਤੀ ਅਤੇ ਉਸ ਨਾਲ ਸੰਬੰਧਤ ਕਾਰੋਬਾਰ ਨਾਲ ਜੁੜੀਆਂ ਹੋਣ | ਇਸ ਵਿੱਚ ਕਿਸਾਨ ਬੀਬੀ ਨੂੰ 3100/- ਰੁਪਏ ਦੀ ਰਾਸ਼ੀ ਤੋਂ ਇਲਾਵਾ ਸਨਮਾਨ  ਚਿੰਨ੍ਹ ਅਤੇ ਸ਼ਲਾਘਾ ਪੱਤਰ ਦਿੱਤਾ ਜਾਵੇਗਾ |
ਇਸ ਤੋਂ ਇਲਾਵਾ ਭਾਈ ਬਾਬੂ ਸਿੰਘ ਬਰਾੜ ਬੈਸਟ ਪੌਂਡ ਐਵਾਰਡ ਦਿੱਤਾ ਜਾਵੇਗਾ| ਇਸਦੀ ਰਾਸ਼ੀ 20,000 ਰੁਪਏ ਅਤੇ ਸਨਮਾਨ ਚਿੰਨ ਹੈ | ਇਸਦੀ ਲਾਜ਼ਮੀ ਸ਼ਰਤ ਵਿੱਚ ਘੱਟੋ ਘੱਟ ਦੋ ਕਨਾਲ ਰਕਬੇ ਵਿੱਚ 4 ਫੁੱਟ ਡੂੰਘਾ ਛੱਪੜ ਹੋਵੇ ਜਿਸਦੀ ਸਫਾਈ ਅਤੇ ਪ੍ਰਬੰਧ ਦੁਆਰਾ ਪਾਣੀ ਦੀ ਵੱਖ-ਵੱਖ ਕੰਮਾਂ ਲਈ ਵਰਤੋਂ ਦੇ ਆਧਾਰ ਤੇ ਚੋਣ ਕੀਤੀ ਜਾਵੇਗੀ | ਇਹਨਾਂ ਸ਼ਰਤਾਂ ਤੇ ਖਰਾ ਉਤਰਨ ਵਾਲੇ ਪਿੰਡ ਜਾਂ ਕਸਬੇ ਨੂੰ ਇਹ ਇਨਾਮ ਪ੍ਰਦਾਨ ਕੀਤਾ ਜਾਵੇਗਾ |ਇਹ ਸਾਰੇ ਪੁਰਸਕਾਰ ਸਤੰਬਰ ਮਹੀਨੇ ਹੋਣ ਵਾਲੇ ਕਿਸਾਨ ਮੇਲੇ ਵਿੱਚ ਦਿੱਤੇ ਜਾਣਗੇ|

Facebook Comments

Trending