ਪੰਜਾਬੀ
ਸਕਿੱਲ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ. ਰੁਪਿੰਦਰ ਕੌਰ ਨੂੰ ਕੀਤਾ ਸਨਮਾਨਿਤ
Published
2 years agoon

ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਨਵ-ਨਿਯੁਕਤ ਸਹਿਯੋਗੀ ਨਿਰਦੇਸ਼ਕ ਡਾ. ਰੁਪਿੰਦਰ ਕੌਰ ਦਾ ਅੱਜ ਸੰਚਾਰ ਕੇਂਦਰ ਦੇ ਅਪਰ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਅਤੇ ਹੋਰ ਸਟਾਫ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਉਹਨਾਂ ਨਾਲ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਵੀ ਮੌਜੂਦ ਸਨ |
ਡਾ. ਰੁਪਿੰਦਰ ਕੌਰ ਨੇ ਭਾਵੁਕ ਅੰਦਾਜ਼ ਵਿੱਚ ਬੋਲਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਰੁਤਬੇ ਜਾਂ ਅਹੁਦੇ ਦੇ ਲਗਾਤਾਰ ਕੰਮ ਕਰਨ ਵਿੱਚ ਯਕੀਨ ਰੱਖਦੇ ਹਨ ਪਰ ਉਹਨਾਂ ਆਪਣੇ ਸਾਥੀਆਂ ਦੇ ਕਹਿਣ ਤੇ ਇਸ ਅਹੁਦੇ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ | ਉਹਨਾਂ ਕਿਹਾ ਕਿ ਵਾਈਸ ਚਾਂਸਲਰ ਅਤੇ ਹੋਰ ਉੱਚ ਅਧਿਕਾਰੀਆਂ ਨੇ ਉਹਨਾਂ ਨੂੰ ਇਸ ਅਹੁਦੇ ਦੇ ਯੋਗ ਸਮਝਿਆ ਅਤੇ ਉਹ ਹੁਣ ਕੇਂਦਰ ਦੀ ਬਿਹਤਰੀ ਲਈ ਹਰ ਸੰਭਵ ਕਾਰਜ ਕਰਨਗੇ |

ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਡਾ. ਰੁਪਿੰਦਰ ਕੌਰ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹਨਾਂ ਦੀ ਅਗਵਾਈ ਵਿੱਚ ਸਕਿੱਲ ਡਿਵੈਲਪਮੈਂਟ ਸੈਂਟਰ ਸਫਲਤਾ ਦੇ ਨਵੇਂ ਮੁਕਾਮ ਤੈਅ ਕਰੇਗਾ | ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਡਾ. ਰੁਪਿੰਦਰ ਕੌਰ ਅਤੇ ਡਾ. ਨਿਰਮਲ ਜੌੜਾ ਦਾ ਸਵਾਗਤ ਕਰਦਿਆਂ ਉਹਨਾਂ ਨਾਲ ਪੁਰਾਣੀ ਸਾਂਝ ਦੇ ਪਲਾਂ ਨੂੰ ਯਾਦ ਕੀਤਾ | ਉਹਨਾਂ ਕਿਹਾ ਕਿ ਡਾ. ਰੁਪਿੰਦਰ ਕੌਰ ਹਮੇਸ਼ਾਂ ਤੋਂ ਹੀ ਬੇਹੱਦ ਸਿਰੜੀ ਅਤੇ ਮਿਹਨਤੀ ਸ਼ਖਸੀਅਤ ਹਨ |
Facebook Comments
Advertisement
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ