ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਬੀਤੇ ਦਿਨੀਂ ਭਾਰਤ ਦੇ ਪਹਿਲੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਵਾਲ ਵਿਖੇ ਬਾਲ ਦਿਵਸ ਮਨਾਇਆ ਗਿਆ| ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਵੱਲੋਂ ਡਾ. ਲਖਵਿੰਦਰ ਕੌਰ ਦੀ ਅਗਵਾਈ ਹੇਠ ਰਾਵੇ ਪ੍ਰੋਗਰਾਮ ਤਹਿਤ ਆਯੋਜਿਤ ਕੀਤਾ ਗਿਆ ਸੀ |
ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਆਰੰਭ ਪੰਡਿਤ ਜਵਾਹਰ ਲਾਲ ਨਹਿਰੂ ਬਾਰੇ ਦੇਸ ਦੀ ਆਜਾਦੀ ਵਿੱਚ ਯੋਗਦਾਨ ਬਾਰੇ ਇੱਕ ਭਾਸਣ ਨਾਲ ਕੀਤਾ | ਇਸ ਤੋਂ ਬਾਅਦ ਗਾਇਨ, ਡਾਂਸ ਵਰਗੇ ਛੋਟੇ ਪ੍ਰਦਰਸਨਾਂ ਦੇ ਨਾਲ-ਨਾਲ ਪ੍ਰਾਇਮਰੀ ਸਕੂਲ ਦੇ ਬੱਚਿਆਂ ਦੀਆਂ ਵਿਦਿਅਕ ਖੇਡਾਂ ਵੀ ਕਰਵਾਈਆਂ ਗਈਆਂ| ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ| ਸਕੂਲ ਦੇ ਪ੍ਰਿੰਸੀਪਲ ਸ. ਪਰਮਿੰਦਰ ਸਿੰਘ ਨੇ ਸਾਨਦਾਰ ਪ੍ਰੋਗਰਾਮ ਆਯੋਜਿਤ ਕਰਨ ਲਈ ਪੀ.ਏ.ਯੂ. ਦੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ|