Connect with us

ਪੰਜਾਬੀ

ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ 

Published

on

ਲੁਧਿਆਣਾ : ਬੀਤੇ ਦਿਨੀਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਸਮਾਗਮ ਕਰਵਾਏ | ਇਹਨਾਂ ਵਿੱਚ ਪਰਿਵਾਰਕ ਸਰੋਤ ਪ੍ਰਬੰਧਨ ਵਿਭਾਗ ਅਤੇ ਮਾਨਵ ਵਿਕਾਸ ਅਤੇ ਪਰਿਵਾਰਕ ਅਧਿਐਨ ਵਿਭਾਗ ਪ੍ਰਮੁੱਖ ਹਨ | ਇਹਨਾਂ ਵਿਭਾਗਾਂ ਨੇ ਵਿਦਿਆਰਥੀਆਂ ਵਿੱਚ ਵਾਤਾਵਰਣ ਦੀ ਸੰਭਾਲ ਦੇ ਪਸਾਰ ਲਈ ਮੁਕਾਬਲੇ ਕਰਵਾਏ |

ਪਰਿਵਾਰਕ ਸਰੋਤ ਪ੍ਰਬੰਧਨ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਬਨਾਉਣ ਦੇ ਮੁਕਾਬਲੇ ਵਿੱਚ 15 ਵਿਦਿਆਰਥੀਆਂ ਨੇ ਭਾਗ ਲਿਆ  ਵਿਭਾਗ ਦੇ ਮੁਖੀ ਡਾ. ਦੀਪਿਕਾ ਵਿੱਗ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਸਮਾਜ ਤੱਕ ਫੈਲਾਉਣ ਲਈ ਪ੍ਰੇਰਿਤ ਕੀਤਾ | ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨਜੋਤ ਸਿੱਧੂ ਨੇ ਵਾਤਾਵਰਣ ਦੀ ਸੰਭਾਲ ਦੇ ਮਹੱਤਵ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ |

ਸਮਾਗਮ ਦੇ ਕੁਆਰਡੀਨੇਟਰ ਡਾ. ਰਿਤੂ ਗੁਪਤਾ ਸਨ | ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ | ਕੁਮਾਰੀ ਪੁਨਿਆ ਸੂਦ ਨੂੰ ਪਹਿਲਾ ਸਥਾਨ, ਕੁਮਾਰੀ ਅਨਾਮਿਕਾ ਨੂੰ ਦੂਸਰਾ ਅਤੇ ਕੁਮਾਰੀ ਗੁਰਲੀਨ ਕੌਰ ਨੂੰ ਤੀਸਰਾ ਸਥਾਨ ਹਾਸਲ ਹੋਇਆ |

Facebook Comments

Trending