Connect with us

ਖੇਤੀਬਾੜੀ

ਪੀ.ਏ.ਯੂ. ਵਿੱਚ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਵਿੱਚ ਖੇਤੀ ਦੇ ਚਲੰਤ ਮੁੱਦੇ ਵਿਚਾਰੇ 

Published

on

PAU In the monthly meeting of research and extension experts discussed the ongoing issues of agriculture

ਲੁਧਿਆਣਾ : .ਏ.ਯੂ. ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿੱਚ ਅੱਜ ਖੇਤੀ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਹੋਈ | ਇਸਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਡਾ. ਗੋਸਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਖੇਤੀ ਮਾਹਿਰਾਂ ਨੂੰ ਆਉਂਦੇ ਸਾਉਣੀ ਸੀਜ਼ਨ ਦੀਆਂ ਤਿਆਰੀਆਂ ਲਈ ਉਤਸ਼ਾਹਿਤ ਕੀਤਾ | ਉਹਨਾਂ ਕਿਹਾ ਕਿ ਨਰਮੇ ਦੀ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਹੁਣ ਤੋਂ ਹੀ ਲੋੜੀਂਦੀਆਂ ਹਦਾਇਤਾਂ ਕਿਸਾਨਾਂ ਵਿੱਚ ਪ੍ਰਸਾਰਿਤ ਕਰਨੀਆਂ ਲਾਜ਼ਮੀ ਹਨ |

ਝੋਨੇ ਦੀ ਸਿੱਧੀ ਬਿਜਾਈ ਵਿਧੀ ਨੂੰ ਵੀ ਹੋਰ ਮਕਬੂਲ ਕਰਨਾ ਸਾਡਾ ਉਦੇਸ਼ ਹੋਣਾ ਚਾਹੀਦਾ ਹੈ | ਉਹਨਾਂ ਕਿਹਾ ਕਿ ਘੱਟ ਮਿਆਰ ਵਾਲੀਆਂ ਕਿਸਮਾਂ ਦੇ ਗੁਣ ਦੱਸ ਕੇ ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ | ਡਾ. ਗੋਸਲ ਨੇ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੇ ਨਰਮੇ ਦੀਆਂ ਕਿਸਮਾਂ ਦੇ ਬੀਜ ਉੱਪਰ ਪੰਜਾਬ ਸਰਕਾਰ ਵੱਲੋਂ 33% ਸਬਸਿਡੀ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ | ਉਹਨਾਂ ਕਿਹਾ ਕਿ ਕਿਸਾਨ ਮਿੱਤਰਾਂ ਦੀ ਭਰਤੀ ਕਰਕੇ ਨਰਮਾ ਖੇਤਰ ਵਿੱਚ ਨਵੀਆਂ ਤਕਨੀਕਾਂ ਦਾ ਪ੍ਰਸਾਰ ਕਰਨ ਦੀ ਯੋਜਨਾ ਵੀ ਲਾਹੇਵੰਦ ਸਾਬਿਤ ਹੋਵੇਗੀ |

ਉਹਨਾਂ ਦੱਸਿਆ ਕਿ ਹੁਣ ਤੱਕ 680 ਕਿਸਾਨ ਮਿੱਤਰਾਂ ਨੂੰ ਪੀ.ਏ.ਯੂ. ਨੇ ਨਰਮੇ ਦੀਆਂ ਕਿਸਮਾਂ, ਵਿਕਸਿਤ ਤਕਨੀਕਾਂ, ਬਿਮਾਰੀਆਂ ਅਤੇ ਕੀੜਿਆਂ ਦੀ ਪਛਾਣ ਅਤੇ ਛਿੜਕਾਅ ਤਕਨਾਲੋਜੀਆਂ ਦੇ ਸੰਬੰਧ ਵਿੱਚ ਸਿੱਖਿਅਤ ਕੀਤਾ ਹੈ | ਵਾਈਸ ਚਾਂਸਲਰ ਨੇ ਨਰਮਾ-ਪੱਟੀ ਵਿੱਚ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਕਿਸਾਨਾਂ ਨੂੰ ਦਿੱਤੀ | ਉਹਨਾਂ ਨੇ ਕਿਸਾਨਾਂ ਨੂੰ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਵਿਸ਼ੇਸ਼ਕਰ ਪੀ ਆਰ-126 ਦੀ ਕਾਸ਼ਤ ਦੀ ਅਪੀਲ ਕੀਤੀ |

Facebook Comments

Trending